Connect with us

National

ਵਾਇਨਾਡ ‘ਚ ਭਾਰੀ ਮੀਂਹ ਨੇ ਕਈ ਲੋਕਾਂ ਦੀ ਲਈ ਜਾਨ ,ਪੀੜਤ ਪਰਿਵਾਰਾਂ ਨੂੰ ਮਿਲਣਗੇ ਰਾਹੁਲ ਗਾਂਧੀ

Published

on

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਲਗਾਤਾਰ ਬਾਰਿਸ਼ ਹੋਣ ਕਾਰਨ ਕਈ ਲੋਕਾਂ ਦੇ ਘਰ ਉਜੜ ਗਏ ਹਨ, ਕਈ ਲੋਕਾਂ ਦੀ ਜਾਨ ਚਲੇ ਗਈ ਅਤੇ ਕਈ ਲੋਕ ਬੱਚਿਆਂ ਸਮੇਤ ਲਾਪਤਾ ਹਨ ।

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 151 ਤੱਕ ਪਹੁੰਚ ਗਈ ਹੈ। 116 ਹਸਪਤਾਲ ਵਿੱਚ ਇਲਾਜ ਦੌਰਾਨ ਹਨ, ਜਦੋਂ ਕਿ 220 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ।

ਸੋਮਵਾਰ ਦੇਰ ਰਾਤ ਮੁੰਡਾਕਾਈ, ਚੂਰਾਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ।ਜ਼ਮੀਨ ਖਿਸਕਣ ਕਾਰਨ ਘਰ, ਪੁਲ, ਸੜਕਾਂ ਅਤੇ ਵਾਹਨ ਵਹਿ ਗਏ ਹਨ । ਬਚਾਅ ਵਿਚ ਕਈ ਟੀਮਾਂ ਲੱਗੀਆਂ ਹੋਈਆਂ ਹਨ।

ਫੌਜ, ਹਵਾਈ ਸੈਨਾ, ਐਸਡੀਆਰਐਫ ਅਤੇ ਐਨਡੀਆਰਐਫ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਦੇਰ ਰਾਤ ਤੱਕ 1 ਹਜ਼ਾਰ ਲੋਕਾਂ ਨੂੰ ਮਲਬੇ ਤੋਂ ਬਚਾਇਆ ਗਿਆ ਹੈ ।

 

ਰਾਹੁਲ ਗਾਂਧੀ ਨੇ ਦੌਰਾ ਕੀਤਾ ਰੱਦ

ਲਗਾਤਾਰ ਮੀਂਹ ਕਾਰਨ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਆਪਣਾ ਵਾਇਨਾਡ ਦੌਰਾ ਰੱਦ ਕਰ ਦਿੱਤਾ ਹੈ। ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਬੁੱਧਵਾਰ ਨੂੰ ਪੀੜਤਾਂ ਨੂੰ ਮਿਲਣ ਜਾਣਗੇ ।

ਕੇਰਲ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ

ਬੁੱਧਵਾਰ ਨੂੰ ਮੌਸਮ ਵਿਭਾਗ ਨੇ ਵਾਇਨਾਡ, ਮਲਪੁਰਮ, ਕੋਝੀਕੋਡ, ਵਾਇਨਾਡ ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਸਮੇਤ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਏਰਨਾਕੁਲਮ, ਇਡੁੱਕੀ, ਤ੍ਰਿਸ਼ੂਰ ਅਤੇ ਪਲੱਕੜ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸਕੂਲਾਂ ਅਤੇ ਕਾਲਜਾਂ ਹੋਏ ਬੰਦ

ਹਾਦਸੇ ਤੋਂ ਬਾਅਦ ਸੂਬੇ ‘ਚ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। 12 ਜ਼ਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ 30 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਕੇਰਲ ਯੂਨੀਵਰਸਿਟੀ ਨੇ 30 ਅਤੇ 31 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਨਵੀਆਂ ਤਰੀਕਾਂ ਦਾ ਐਲਾਨ ਦੁਬਾਰਾ ਕੀਤਾ ਜਾਵੇਗਾ।