Corona Virus
ਚੰਡੀਗੜ੍ਹ ‘ਚ ਕਰਫ਼ਿਊ ਢਿੱਲ ਸਬੰਧੀ ਫੈਸਲਾ ਮੁੜ ਤੋਂ ਲਿਆ ਜਾਵੇਗਾ
ਚੰਡੀਗੜ੍ਹ, 3 ਮਈ : ਚੰਡੀਗੜ੍ਹ ਵਿੱਚ ਕਰਫ਼ਿਊ ਢਿੱਲ ਸਬੰਧੀ ਫੈਸਲਾ ਸੋਮਵਾਰ ਨੂੰ ਮੁੜ ਤੋਂ ਲਿਆ ਜਾਵੇਗਾ। ਸੰਸਦ ਮੈਂਬਰ ਕਿਰਨ ਖੇਰ ਅਤੇ ਸ਼ਹਿਰ ਦੀਆਂ ਕਈ ਐਸੋਸੀਏਸ਼ਨਾਂ ਵੱਲੋਂ ਤਾਲਾਬੰਦੀ ਵਿੱਚ ਭਾਰੀ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਦਾ ਇਹ ਫੈਸਲਾ ਵਾਪਿਸ ਲੈ ਲਿਆ ਗਿਆ।
ਦਸ ਦਈਏ ਕਿ ਸੋਸ਼ਲ ਮੀਡੀਆ ‘ਤੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸ਼ਹਿਰ ਨੂੰ ਛੋਟ ਦੇਣ ਦਾ ਫੈਸਲਾ ਪ੍ਰਸ਼ਾਸਨ ਨੇ ਵਾਪਸ ਲੈ ਲਿਆ ਹੈ। ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ‘ਤੇ ਸੋਮਵਾਰ ਨੂੰ ਫਿਰ ਤੋਂ ਫੈਸਲਾ ਲਿਆ ਜਾਵੇਗਾ। ਸਲਾਹਕਾਰ ਮਨੋਜ ਪਰੀਦਾ ਨੇ ਕਿਹਾ, ਕਿ ਜਲਦ ਹੀ ਪ੍ਰਸ਼ਾਸਨ ਆਪਣਾ ਫੈਸਲਾ ਲੋਕਾਂ ਨੂੰ ਦੱਸ ਦੇਵੇਗੀ ।