Uncategorized
30 ਹਜ਼ਾਰ ਰਿਸ਼ਵਤ ਲੈਂਦੀ ACP ਨੂੰ ਵਿਜੀਲੈਂਸ ਟੀਮ ਨੇ ਕੀਤੀ ਕਾਬੂ
LUDHIANA : ਵਿਜੀਲੈਂਸ ਵਿਭਾਗ ਨੇ ਬੀਤੇ ਦਿਨ ਲੁਧਿਆਣਾ ‘ਚ ਇੱਕ ਵੱਡੀ ਕਾਰਵਾਈ ਕੀਤੀ ਹੈ | ਮਹਿਲਾ ਏ.ਸੀ.ਪੀ. ਅਤੇ ਉਸਦੇ ਰੀਡਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮਹਿਲਾ ਏਸੀਪੀ ਨਿਰਦੋਸ਼ ਕੌਰ ਲੁਧਿਆਣਾ ਵਿੱਚ ਮਹਿਲਾ ਸੈੱਲ ਦੀ ਇੰਚਾਰਜ ਹੈ। ਉਸ ਦੇ ਨਾਲ ਉਸ ਦੇ ਰੀਡਰ ਬੇਅੰਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਲੁਧਿਆਣਾ ਮਹਿਲਾ ਸੈੱਲ ਦੀ ਸਹਾਇਕ ਪੁਲਿਸ ਕਮਿਸ਼ਨਰ ਏਸੀਪੀ ਨਿਰਦੋਸ਼ ਕੌਰ ਅਤੇ ਉਸ ਦੇ ਰੀਡਰ ਬੇਅੰਤ ਸਿੰਘ ਨੂੰ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਕੀ ਹੈ ਮਾਮਲਾ…
ਪੰਜ ਸਾਲ ਪਹਿਲਾਂ ਉਸ ਦੇ ਮਾਮਾ ਅਸ਼ਵਨੀ ਕੁਮਾਰ ਦਾ ਵਿਆਹ ਲੁਧਿਆਣਾ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦਾ ਰਿਸ਼ਤਾ ਵਿਗੜ ਗਿਆ ਅਤੇ ਉਸ ਦੀ ਪਤਨੀ ਨੇ ਲੁਧਿਆਣਾ ਦੇ ਵਿਮੈਨ ਸੈੱਲ ‘ਚ ਉਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤਕਰਤਾ ਨੇ 29 ਜੁਲਾਈ ਨੂੰ ਏਸੀਪੀ ਨਿਰਦੋਸ਼ ਕੌਰ ਦੀ ਹਾਜ਼ਰੀ ਵਿੱਚ ਰੀਡਰ ਬੇਅੰਤ ਸਿੰਘ ਤੋਂ ਪਹਿਲੀ ਕਿਸ਼ਤ ਵਜੋਂ 30 ਹਜ਼ਾਰ ਰੁਪਏ ਲਏ।
ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਵਾਂ ਨੂੰ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਦੂਜੀ ਕਿਸ਼ਤ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੀ ਪੁਲਿਸ ਥਾਣਾ ਲੁਧਿਆਣਾ ਰੇਂਜ ਨੇ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਬੀ.ਐਨ.ਐਸ. ਐਕਟ ਦੇ ਤਹਿਤ ਪਰਚਾ ਦਰਜ ਕੀਤਾ ਹੈ। ਮੁਲਜ਼ਮ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
SSP ਨੇ ਦਿੱਤੀ ਜਾਣਕਾਰੀ…
ਵਿਜੀਲੈਂਸ ਵਿਭਾਗ ਲੁਧਿਆਣਾ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਜੀਲੈਂਸ ਨੇ ਇਹ ਕਾਰਵਾਈ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਗੋਧਾ ਦੇ ਵਾਸੀ ਪਰਿਤਪਾਲ ਕੁਮਾਰ ਦੇ ਬਿਆਨਾਂ ’ਤੇ ਕੀਤੀ ਹੈ। ਪਰਿਤਪਾਲ ਕੁਮਾਰ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਪਤਨੀ ਨੇ ਉਸ ਵਿਰੁੱਧ ਵਿਜੀਲੈਂਸ, ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਦੋਵਾਂ (ਪਤੀ-ਪਤਨੀ) ‘ਤੇ ਵਿਜੀਲੈਂਸ ਕੇਸ ਚੱਲ ਰਿਹਾ ਸੀ। ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਹਿਲਾ ਸੈੱਲ ਤੋਂ ਬਾਅਦ ਸਾਰਾ ਮਾਮਲਾ ਏਸੀਪੀ ਨਿਰਦੋਸ਼ ਕੌਰ ਕੋਲ ਪਹੁੰਚਿਆ।