National
Amit Shah ਚੰਡੀਗੜ੍ਹ ਦੌਰੇ ‘ਤੇ, ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
CHANDIGARH : ਕੇਂਦਰੀ ਗ੍ਰਹਿ ਮੰਤਰੀ ਅੱਜ ਚੰਡੀਗੜ੍ਹ ਦੌਰੇ ‘ਤੇ ਹਨ । ਇਸ ਦੌਰਾਨ ਉਹ ਕਈ ਪ੍ਰਾਜੈਕਟਾਂ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰਨਗੇ। ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਹੈ। ਇਸੇ ਟੀਮ ਦੀ ਦੇਖ-ਰੇਖ ਹੇਠ ਸ਼ਾਹ ਦੀ ਆਮਦ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਭਾਜਪਾ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ। ਅਜਿਹੇ ‘ਚ ਸੂਬੇ ਅਤੇ ਰਾਜਧਾਨੀ ‘ਚ ਕੇਂਦਰੀ ਮੰਤਰੀਆਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਅਜਿਹੇ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਯਾਨੀ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਸ਼ਾਹ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਵੀ ਚੰਡੀਗੜ੍ਹ ਪਹੁੰਚ ਗਈ ਹੈ। ਇਸੇ ਟੀਮ ਦੀ ਨਿਗਰਾਨੀ ਹੇਠ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੱਸ ਦਈਏ ਕਿ ਅਮਿਤ ਸ਼ਾਹ ਦੁਪਹਿਰ 12.30 ਤੋਂ 1.30 ਦਰਮਿਆਨ ਮਨੀਮਾਜਰਾ ਦੇ ਸ਼ਿਵਾਲਿਕ ਗਾਰਡਨ ‘ਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸ਼ਹਿਰ ਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰਸ਼ਾਸਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ।
ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਚੰਡੀਗੜ੍ਹ ਪੁਲਿਸ ਨੇ ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਦੱਖਣੀ ਰੂਟ ‘ਤੇ ਏਅਰਪੋਰਟ ਲਾਈਟ ਪੁਆਇੰਟ ਤੋਂ ਟ੍ਰਿਬਿਊਨ ਚੌਕ ਤੱਕ ਅਤੇ ਪੂਰਬੀ ਰੂਟ ‘ਤੇ ਟ੍ਰਿਬਿਊਨ ਚੌਕ ਤੋਂ ਟਰਾਂਸਪੋਰਟ ਲਾਈਟ ਪੁਆਇੰਟ, ਕੇਂਦਰੀ ਰੂਟ ‘ਤੇ ਰੇਲਵੇ ਲਾਈਟ ਪੁਆਇੰਟ, ਸ਼ਾਸਤਰੀ ਨਗਰ ਲਾਈਟ ਪੁਆਇੰਟ, ਕਿਸ਼ਨਗੜ੍ਹ ਚੌਕ, ਥਾਣਾ ਮਨੀਮਾਜਰਾ ਚੌਕ ਤੱਕ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸ਼ਿਵਾਲਿਕ ਗਾਰਡਨ ਅਤੇ ਰੇਲਵੇ ਲਾਈਟ ਪੁਆਇੰਟ ਤੋਂ ਮਟਕਾ ਚੌਂਕ ਵੱਲ ਜਾਣ ਵਾਲੇ ਟ੍ਰੈਫਿਕ ਰੂਟਾਂ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਅਤੇ ਸ਼ਾਮ 4 ਤੋਂ 6 ਵਜੇ ਤੱਕ ਬਦਲ ਦਿੱਤਾ ਗਿਆ ਹੈ।