Punjab
5 ਦਿਨਾਂ ਦੀ ਰਿਮਾਂਡ ‘ਤੇ ਭਾਰਤ ਭੂਸ਼ਣ ਆਸ਼ੂ
BHARAT BHUSHAN ASHU : ਫੂਡ ਸਪਲਾਈ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਰਿਮਾਂਡ ‘ਚ ਅਦਾਲਤ ਨੇ ਹੋਰ ਵਾਧਾ ਕਰ ਦਿੱਤਾ ਹੈ। ਦਰਅਸਲ, ਭਾਰਤ ਭੂਸ਼ਣ ਆਸ਼ੂ ਨੂੰ ਬੀਤੇ ਦਿਨ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ , ਜਿੱਥੇ ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਈ.ਡੀ. ਵੱਲੋਂ ਭਾਰਤ ਭੂਸ਼ਣ ਆਸ਼ੂ ਦੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਅਦਾਲਤ ਨੇ 5 ਦਿਨ ਦੇ ਰਿਮਾਂਡ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਆਸ਼ੂ ਨੂੰ ਈਡੀ ਨੇ 5 ਦਿਨਾਂ ਦੇ ਰਿਮਾਂਡ ‘ਤੇ ਲਿਆ ਸੀ। ਅਦਾਲਤ ਨੇ ਆਸ਼ੂ ਦੇ ਰਿਮਾਂਡ ਵਿੱਚ ਮੁੜ ਵਾਧਾ ਕਰ ਦਿੱਤਾ ਹੈ।
ਦੱਸ ਦੇਈਏ ਕਿ ਹਾਲ ਹੀ ‘ਚ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਈਡੀ ਦਫਤਰ ‘ਚ 8 ਘੰਟੇ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਆਸ਼ੂ ‘ਤੇ ਕਾਂਗਰਸ ਸਰਕਾਰ ਦੌਰਾਨ ਇਕ ਵੱਡੇ ਘਪਲੇ ਦਾ ਦੋਸ਼ ਸੀ, ਜਿਸ ਦੀ ਜਾਂਚ ਈ.ਡੀ. ਅਜੇ ਵੀ ਕੰਮ ਕਰ ਰਿਹਾ ਹੈ। ਭਾਰਤ ਭੂਸ਼ਣ ਆਸ਼ੂ ‘ਤੇ ਫੂਡ ਸਪਲਾਈ ਮੰਤਰੀ ਹੁੰਦਿਆਂ 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦੇ ਦੋਸ਼ ਲੱਗੇ ਸਨ। ਉਸ ਸਮੇਂ ਪੰਜਾਬ ਦੇ ਬਾਜ਼ਾਰਾਂ ਵਿੱਚ ਟਰਾਂਸਪੋਰਟ ਤੋਂ ਲੈ ਕੇ ਹੋਰ ਕਈ ਵਿਭਾਗਾਂ ਵਿੱਚ ਬੇਨਿਯਮੀਆਂ ਸਾਹਮਣੇ ਆਈਆਂ ਸਨ, ਜਿਸ ਕਾਰਨ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।