Connect with us

National

ਆਤਿਸ਼ੀ ਦੀ ਜਗ੍ਹਾ ਕੈਲਾਸ਼ ਗਹਿਲੋਤ 15 ਅਗਸਤ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ

Published

on

Independence Day: ਆਜ਼ਾਦੀ ਦਿਵਸ ‘ਤੇ ਦਿੱਲੀ ਦੇ ਛਤਰਸਾਲ ਸਟੇਡੀਅਮ ‘ਚ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ‘ਚ ਆਤਿਸ਼ੀ ਦੀ ਜਗ੍ਹਾ ਕੈਲਾਸ਼ ਗਹਿਲੋਤ ਰਾਸ਼ਟਰੀ ਝੰਡਾ ਲਹਿਰਾਉਣਗੇ।

ਇਸ ਵਾਰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬਜਾਏ ਉਨ੍ਹਾਂ ਦੇ ਹੀ ਕੈਬਨਿਟ ਮੰਤਰੀ ਕੈਲਾਸ਼ ਗਹਿਲੋਤ ਰਾਸ਼ਟਰੀ ਝੰਡਾ ਲਹਿਰਾਉਣਗੇ। ਕੈਲਾਸ਼ ਗਹਿਲੋਤ ਦਾ ਨਾਂ ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਨਾਮਜ਼ਦ ਕੀਤਾ ਹੈ। ਦੱਸ ਦਈਏ ਕਿ ਦਿੱਲੀ ਸਰਕਾਰ ਨੇ ਸੀਐਮ ਕੇਜਰੀਵਾਲ ਦੀ ਜਗ੍ਹਾ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਦਾ ਨਾਮ ਪ੍ਰਸਤਾਵਿਤ ਕੀਤਾ ਸੀ ਪਰ ਉਨ੍ਹਾਂ ਦੀ ਜਗ੍ਹਾ ਐਲਜੀ ਨੇ ਕੈਲਾਸ਼ ਗਹਿਲੋਤ ਨੂੰ ਚੁਣ ਲਿਆ ਹੈ।

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਤੰਤਰਤਾ ਦਿਵਸ ਪ੍ਰੋਗਰਾਮ ਦੇ ਆਯੋਜਨ ਨੂੰ ਲੈ ਕੇ ਤਿਹਾੜ ਜੇਲ ਤੋਂ LG ਵੀਕੇ ਸਕਸੈਨਾ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਨੇ ਪੱਤਰ ‘ਚ ਲਿਖਿਆ ਸੀ ਕਿ 15 ਅਗਸਤ ਨੂੰ ਮੰਤਰੀ ਆਤਿਸ਼ੀ ਉਨ੍ਹਾਂ ਦੀ ਥਾਂ ‘ਤੇ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਉਪ ਰਾਜਪਾਲ ਦੇ ਦਫ਼ਤਰ ਨੇ ਝੰਡਾ ਲਹਿਰਾਉਣ ਨਾਲ ਸਬੰਧਤ ਕੋਈ ਪੱਤਰ ਮਿਲਣ ਤੋਂ ਇਨਕਾਰ ਕੀਤਾ।