National
78ਵਾਂ ਸੁਤੰਤਰਤਾ ਦਿਵਸ, ਨਰਿੰਦਰ ਮੋਦੀ ਨੇ 11ਵੀਂ ਵਾਰ ਲਹਿਰਾਇਆ ਤਿਰੰਗਾ

INDEPENDENCE DAY : ਦੇਸ਼ ਅੱਜ 15 ਅਗਸਤ ਨੂੰ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਦੇਸ਼ ਭਰ ‘ਚ 15 ਅਗਸਤ ਦੀ ਰੌਣਕਾਂ ਲੱਗੀਆਂ ਹੋਈਆਂ ਹਨ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੋਂ ਤਿਰੰਗਾ ਲਹਿਰਾ ਦਿੱਤਾ ਹੈ । ਇਸ ਤੋਂ ਪਹਿਲਾਂ ਸਵੇਰੇ ਪੀਐਮ ਮੋਦੀ ਰਾਜਘਾਟ ਗਏ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।
ਮੋਦੀ ਰਾਜਘਾਟ ਤੋਂ ਲਾਲ ਕਿਲੇ ਪਹੁੰਚ ਗਏ ਹਨ। ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਸੰਜੇ ਸੇਠ ਅਤੇ ਰੱਖਿਆ ਸਕੱਤਰ ਗਿਰਿਧਰ ਅਰਮਾਨੇ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਤੋਂ ਬਾਅਦ ਪ੍ਰਧਾਨ ਮੰਤਰੀ ਰਾਸ਼ਟਰ ਨੂੰ ਸੰਬੋਧਨ ਕਰਨਗੇ।
78ਵੇਂ ਸੁਤੰਤਰਤਾ ਦਿਵਸ ਦਾ ਵਿਸ਼ਾ ਵਿਕਸਤ ਭਾਰਤ ਹੈ। ਇਸ ਤਹਿਤ ਆਜ਼ਾਦੀ ਦੇ 100ਵੇਂ ਵਰ੍ਹੇ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਪੀਐਮ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਭਾਰਤ ਮਾਤਾ ਦਾ ਜੈਕਾਰਾ ਨਾਲ ਕੀਤੀ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਮੇਰੇ ਪਰਿਵਾਰਕ ਮੈਂਬਰ ਕਹਿ ਕੇ ਸੰਬੋਧਨ ਕੀਤਾ।