Connect with us

National

ਕੇਂਦਰ ਸਰਕਾਰ ਨੇ ‘ਯੂਨੀਫਾਈਡ ਪੈਨਸ਼ਨ ਸਕੀਮ’ ਨੂੰ ਦਿੱਤੀ ਮਨਜ਼ੂਰੀ, 1 ਅਪ੍ਰੈਲ ਤੋਂ ਹੋਵੇਗੀ ਲਾਗੂ

Published

on

PENSION : ਕੇਂਦਰ ਦੀ ਮੋਦੀ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਨਵੀਂ ਪੈਨਸ਼ਨ ਸਕੀਮ ਵਿੱਚ ਸੁਧਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਨੂੰ ਯਕੀਨੀ ਪੈਨਸ਼ਨ, ਪਰਿਵਾਰਕ ਪੈਨਸ਼ਨ ਅਤੇ ਯਕੀਨੀ ਘੱਟੋ-ਘੱਟ ਪੈਨਸ਼ਨ ਪ੍ਰਦਾਨ ਕਰਨਾ ਹੈ। ਨਵੀਂ ਪੈਨਸ਼ਨ ਸਕੀਮ ਵਿੱਚ ਸੁਧਾਰ ਕਰਨ ਲਈ ਸੋਮਨਾਥ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਨੇ ਵਿਸਥਾਰਤ ਚਰਚਾ ਤੋਂ ਬਾਅਦ ਰਿਪੋਰਟ ਪੇਸ਼ ਕੀਤੀ।

ਯੂਨੀਫਾਈਡ ਪੈਨਸ਼ਨ ਸਕੀਮ ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਕੀਮ ਤਹਿਤ ਜੇਕਰ ਕਿਸੇ ਕਰਮਚਾਰੀ ਨੇ 25 ਸਾਲ ਕੰਮ ਕੀਤਾ ਹੈ ਤਾਂ ਉਸ ਨੂੰ ਸੇਵਾਮੁਕਤੀ ਤੋਂ ਪਹਿਲਾਂ ਨੌਕਰੀ ਦੇ ਪਿਛਲੇ 12 ਮਹੀਨਿਆਂ ਦੀ ਔਸਤ ਤਨਖ਼ਾਹ ਦਾ 50 ਫ਼ੀਸਦੀ ਹਿੱਸਾ ਪੈਨਸ਼ਨ ਵਜੋਂ ਮਿਲੇਗਾ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਸ ਯੋਜਨਾ ਦਾ 23 ਲੱਖ ਕਰਮਚਾਰੀਆਂ ਨੂੰ ਲਾਭ ਹੋਵੇਗਾ।

ਕਦੋਂ ਲਾਗੂ ਹੋਵੇਗੀ ਪੈਨਸ਼ਨ

‘ਦਰਅਸਲ, ਸਰਕਾਰ ਦੁਆਰਾ ਐਲਾਨੀ ਗਈ ਪੈਨਸ਼ਨ ਸਕੀਮ 1 ਅਪ੍ਰੈਲ, 2025 ਤੋਂ ਲਾਗੂ ਹੋਵੇਗੀ। ਇਸ ਤਹਿਤ 10 ਸਾਲ ਤੱਕ ਸਰਕਾਰੀ ਨੌਕਰੀ ਕਰਨ ਵਾਲੇ ਨੂੰ 10,000 ਰੁਪਏ ਦੀ ਪੈਨਸ਼ਨ ਮਿਲੇਗੀ। 25 ਸਾਲ ਤੋਂ ਕੰਮ ਕਰਨ ਵਾਲਿਆਂ ਨੂੰ ਪੂਰੀ ਪੈਨਸ਼ਨ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਜੇਕਰ ਕਿਸੇ ਕਰਮਚਾਰੀ ਦੀ ਨੌਕਰੀ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਪਤਨੀ ਨੂੰ 60 ਫੀਸਦੀ ਪੈਨਸ਼ਨ ਦਿੱਤੀ ਜਾਵੇਗੀ। ਜੇਕਰ ਕਿਸੇ ਕਰਮਚਾਰੀ ਨੇ 25 ਸਾਲ ਤੱਕ ਕੰਮ ਕੀਤਾ ਹੈ, ਤਾਂ ਸੇਵਾਮੁਕਤੀ ਤੋਂ ਪਹਿਲਾਂ ਪਿਛਲੇ 12 ਮਹੀਨਿਆਂ ਦੀ ਔਸਤ ਤਨਖਾਹ ਦਾ ਘੱਟੋ-ਘੱਟ 50 ਫੀਸਦੀ ਪੈਨਸ਼ਨ ਵਜੋਂ ਦਿੱਤਾ ਜਾਵੇਗਾ।

ਸਾਰੇ NPS ਲੋਕਾਂ ਨੂੰ UPS ‘ਤੇ ਜਾਣ ਦਾ ਵਿਕਲਪ ਮਿਲੇਗਾ। ਇਸ ਦਾ ਬਕਾਇਆ ਸਰਕਾਰ ਅਦਾ ਕਰੇਗੀ। 2004 ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਵੀ ਇਹ ਲਾਭ ਮਿਲੇਗਾ।