Connect with us

National

ਹਰਿਆਣਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ

Published

on

ਹਰਿਆਣਾ ‘ਚ ਸੜਕ ਹਾਦਸਾ ਵਾਪਰ ਗਿਆ ਹੈ ਹਰਿਆਣਾ ਦੇ ਜੀਂਦ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 8 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦਾ ਅਗਰੋਹਾ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜੀਂਦ ‘ਚ ਹਿਸਾਰ-ਚੰਡੀਗੜ੍ਹ ਹਾਈਵੇ ‘ਤੇ ਸਥਿਤ ਪਿੰਡ ਬਿਧਰਾਣਾ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹਉ । ਹਾਦਸੇ ‘ਚ 8 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਦਕਿ 8 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਨੇ ਅੱਗੇ ਜਾ ਰਹੇ ਟਾਟਾ ਮੈਜਿਕ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਮੈਜਿਕ ਸੜਕ ਕਿਨਾਰੇ ਪਲਟ ਗਿਆ। ਇਸ ਹਾਦਸੇ ‘ਚ ਟਾਟਾ ਮੈਜਿਕ ‘ਚ ਸਵਾਰ 8 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ।

ਪੁਲਿਸ ਨੇ ਦਿੱਤੀ ਜਾਣਕਾਰੀ
ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਤਾਂ ਉਥੇ ਸ਼ਰਧਾਲੂਆਂ ਦੇ ਭਾਂਡੇ ਅਤੇ ਖਾਣ-ਪੀਣ ਦਾ ਸਾਮਾਨ ਖਿੱਲਰਿਆ ਹੋਇਆ ਸੀ। ਜਿੱਥੇ ਲੋਕ ਖੂਨ ਨਾਲ ਲੱਥਪੱਥ ਹਾਲਤ ‘ਚ ਸਨ। ਮੌਕੇ ‘ਤੇ ਇਕ ਤੋਂ ਬਾਅਦ ਇਕ 7 ਐਂਬੂਲੈਂਸਾਂ ਨੂੰ ਬੁਲਾਇਆ ਗਿਆ। ਲੋਕਾਂ ਨੇ ਤੁਰੰਤ ਨਰਵਾਣਾ ਦੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰ ਨੇ 8 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਬਾਕੀ ਜ਼ਖਮੀਆਂ ਨੂੰ ਇਲਾਜ ਲਈ ਹਿਸਾਰ ਦੇ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।