Connect with us

Punjab

Punjab ਸਰਕਾਰ ਵੱਲੋਂ ਸੂਬੇ ‘ਚ ਪੰਚਾਇਤਾਂ ਭੰਗ

Published

on

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਹਾਲ ਦੀ ਘੜੀ ‘ਚ ਪੰਚਾਇਤਾਂ ਦਾ ਕੰਮ ਡੀਡੀਪੀਓ ਦੇਖਣਗੇ। ਦੱਸ ਦਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਕੀਤੀਆਂ ਜਾ ਚੁੱਕੀਆਂ ਹਨ।

ਰਹਿੰਦੀਆਂ 153 ਵਿੱਚੋਂ 72 ਪੰਚਾਇਤ ਕਮੇਟੀਆਂ ਨੂੰ ਸਰਕਾਰ ਵੱਲੋਂ ਭੰਗ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ। ਦੱਸ ਦਈਏ ਕਿ ਇੱਕ ਪਾਸੇ ਪੰਚਾਇਤੀ ਚੋਣਾਂ ਦੇ ਚਰਚੇ ਚੱਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ।

ਹੁਣ ਚੇਅਰਮੈਨਾਂ ਦੀ ਥਾਂ ਉਪਰ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਜਿਨਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ। ਇਸ ਲਈ ਹੁਣ ਇਨ੍ਹਾਂ ਦੀਆਂ ਚੋਣਾਂ ਕਰਵਾਉਣੀਆਂ ਜਾਂ ਕੰਮ ਕਾਰ ਚਲਾਉਣ ਦੇ ਲਈ ਪ੍ਰਸ਼ਾਸਕ ਲਗਾਉਣਾ ਜਰੂਰੀ ਹੋ ਗਿਆ ਸੀ।ਚਰਚਾ ਮੁਤਾਬਕ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਿੱਚ ਵੀ ਪੁੱਜਿਆ ਹੋਇਆ ਹੈ।