Corona Virus
ਕੋਰੋਨਾ flash: ਕਪੂਰਥਲਾ ‘ਚ 4 ਨਵੇਂ ਮਾਮਲੇ ਸਾਹਮਣੇ ਆਏ

ਕਪੂਰਥਲਾ, 5 ਮਈ : ਚੀਨ ਤੋਂ ਫੈਲੇ ਇਸ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਤੇ ਆਪਣਾ ਕੋਹਰਾਮ ਮਚਾਇਆ ਹੋਇਆ ਹੈ ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰਲੌਕਡਾਊਨ ਲਗਾ ਦਿੱਤਾ ਗਿਆ ਹੈ। ਕਪੂਰਥਲਾ ‘ਚ 4 ਨਵੇਂ ਮਾਮਲੇ ਕੋਰੋਨਾ ਪੌਜ਼ਿਟਿਵ ਸਾਹਮਣੇ ਆਏ ਹਨ।
ਦਸ ਦਈਏ ਕਿ ਇਹ 4 ਮਾਮਲੇ ਨਾਂਦੇੜ ਸ਼੍ਰੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਵਿੱਚ ਸ਼ਾਮਿਲ ਸਨ। ਜ਼ਿਲ੍ਹਾ ਕਪੂਰਥਲਾ ਵਿੱਚ ਹੁਣ ਤੱਕ 17 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਫਗਵਾੜਾ ਨਾਲ ਸਬੰਧਤ ਇੱਕ 6 ਮਹੀਨੇ ਦੀ ਲੜਕੀ ਦੀ ਪੀਜੀਆਈ ਵਿੱਚ ਮੌਤਹੋ ਗਈ ਹੈ, ਜਦੋਂ ਕਿ ਦੋ ਕੇਸ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ ਸਰਗਰਮ ਮਾਮਲਿਆਂ ਦੀ ਗਿਣਤੀ 14 ਹੈ।