National
ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣੇ ਆਤਿਸ਼ੀ, ਤੋੜਿਆ ਕੇਜਰੀਵਾਲ ਦਾ ਵੀ ਇਹ ਰਿਕਾਰਡ

ਆਤਿਸ਼ੀ ਨੇ ਰਾਜਧਾਨੀ ਦਿੱਲੀ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਸੀ। ਇਸ ਦੇ ਚੱਲਦਿਆਂ ਦਿੱਲੀ ਦੇ ਰਾਜ ਸਭਾ ਵਿੱਚ ਸਹੁੰ ਚੁੱਕ ਸਮਾਗਮ ਹੋਇਆ ਜਿੱਥੇ ਆਤਿਸ਼ੀ ਮਾਰਲੇਨਾ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਇਨ੍ਹਾਂ 5 ਵਿਧਾਇਕਾਂ ਨੂੰ ਆਤਿਸ਼ੀ ਦੀ ਕੈਬਨਿਟ ਵਿੱਚ ਮਿਲੀ ਥਾਂ-
ਆਤਿਸ਼ੀ ਦੀ ਨਵੀਂ ਕੈਬਨਿਟ ਵਿੱਚ ਪੰਜ ਵਿਧਾਇਕਾਂ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਦੱਸ ਦੇਈਏ ਕਿ ਆਤਿਸ਼ੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਪੰਜ ਵਿਧਾਇਕਾਂ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਹਨ। ਇਹ ਵੀ ਦੱਸ ਦੇਈਏ ਕਿ ਇਨ੍ਹਾਂ ‘ਚੋਂ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਸਾਬਕਾ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਹਨ, ਜਦੋਂ ਕਿ ਮੁਕੇਸ਼ ਅਹਲਾਵਤ ਨੂੰ ਪਹਿਲੀ ਵਾਰ ਮੰਤਰੀ ਬਣਾਇਆ ਜਾ ਗਿਆ ਹੈ। ਅਹਿਲਾਵਤ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਕੁਮਾਰ ਆਨੰਦ ਦੀ ਥਾਂ ਮੰਤਰੀ ਮੰਡਲ ਵਿੱਚ ਜਗ੍ਹਾ ਮਿਲੀ ਹੈ। ਆਨੰਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਉਹ ਕੇਜਰੀਵਾਲ ਮੰਤਰੀ ਮੰਡਲ ਵਿੱਚ ਸਮਾਜ ਭਲਾਈ ਮੰਤਰੀ ਸਨ।
ਸਹੁੰ ਚੁੱਕਣ ਤੋਂ ਪਹਿਲਾਂ ਕੇਜਰੀਵਾਲ ਨਾਲ ਮੁਲਾਕਾਤ-
ਸਹੁੰ ਚੁੱਕ ਸਮਾਗਮ ‘ਚ ਕੇਜਰੀਵਾਲ, ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ। ਪਤਾ ਲੱਗਿਆ ਹੈ ਕਿ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ। ਆਤਿਸ਼ੀ ਸਮੇਤ ਸਾਰੇ ਕੈਬਨਿਟ ਮੰਤਰੀ ਰਾਜ ਨਿਵਾਸ ‘ਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲੇ।
ਦਿੱਲੀ ਦੀ ਨੌਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਮਾਰਲੇਨਾ ਸਿੰਘ-
ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਬਣ ਗਏ ਹਨ। ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣੇ ਹਨ ।
ਸਹੁੰ ਚੁੱਕ ਕੇ ਆਤਿਸ਼ੀ ਨੇ ਕੇਜਰੀਵਾਲ ਦਾ ਤੋੜਿਆ ਰਿਕਾਰਡ-
ਅੱਜ ਐਲਜੀ ਵਿਨੇ ਕੁਮਾਰ ਅੱਗੇ ਦਿੱਲੀ ਦੇ ਮੁੱਖ ਮੰਤਰੀ ਵੱਜੋਂ ਸੌ ਚੁੱਕਦੇ ਸਾਰ ਆਤਿਸ਼ੀ ਮਾਰਲੇਨਾ ਸਿੰਘ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸਭ ਤੋਂ ਛੋਟੀ ਉਮਰ ਦਾ ਮੁੱਖ ਮੰਤਰੀ ਬਣਨ ਵਾਲਾ ਰਿਕਾਰਡ ਤੋੜ ਦਿੱਤਾ। ਜ਼ਿਕਰਯੋਗ ਹੈ ਕਿ 2013 ਵਿੱਚ ਜਦੋਂ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣੇ ਸਨ ਉਦੋਂ ਉਹਨਾਂ ਦੀ ਉਮਰ 45 ਸਾਲ ਸੀ। ਅਤੇ ਹੁਣ ਜਦੋਂ ਆਤਿਸ਼ੀ ਮੁੱਖ ਮੰਤਰੀ ਬਣੇ ਹਨ ਤਾਂ ਮੌਜੂਦਾ ਸਮੇਂ ਆਤਿਸ਼ੀ ਦੀ ਉਮਰ 43 ਸਾਲ ਹੈ। ਜਿਸ ਦੇ ਮੱਦੇਨਜ਼ਰ ਉਨ੍ਹਾਂ ਨੇ ਆਪਣੇ ਹੀ ਸੀਨੀਅਰ ਨੇਤਾ ਅਰਵਿੰਦ ਕੇਜਰੀਵਾਲ ਦਾ ਸਭ ਤੋਂ ਛੋਟੀ ਉਮਰ ਦਾ ਮੁੱਖ ਮੰਤਰੀ ਬਣਨ ਵਾਲਾ ਰਿਕਾਰਡ ਤੋੜ ਕੇ ਰੱਖ ਦਿੱਤਾ ਹੈ। ਇਸ ਤੋਂ ਇਲਾਵਾ ਉਹ ਦਿੱਲੀ ਦੇ 17ਵੇਂ ਮੁੱਖ ਮੰਤਰੀ ਅਤੇ ਮਹਿਲਾਵਾਂ ਵਿੱਚੋਂ ਤੀਸਰੇ ਮੁੱਖ ਮੰਤਰੀ ਬਣੇ ਹਨ।