Connect with us

Punjab

ਪਰਿਵਾਰਕ ਝਗੜੇ ਕਾਰਨ ਪੁਲਿਸ ਨੇ ਮੁਲਜਮਾਂ ਨੂੰ ਕੀਤਾ ਗ੍ਰਿਫ਼ਤਾਰ

Published

on

ਪੁਲਿਸ ਨੇ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਨੂੰ ਅਦਾਲਤ ’ਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ’ਚ ਗੁਰਵਿੰਦਰ ਸਿੰਘ ਦੇ ਸਾਥੀ ਗੁਰਵਿੰਦਰ ਸਿੰਘ ਬਿੱਟੂ ਵਾਸੀ ਸ਼ਿਮਲਾ ਪੁਰੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਇੰਸਪੈਕਟਰ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਲੜਾਈ ਝਗੜੇ ਦੇ ਮਾਮਲੇ ਨੂੰ ਲੈ ਕੇ ਗੁਰਵਿੰਦਰ ਸਿੰਘ ਖੇੜੀ ਨਾਮਕ ਵਿਅਕਤੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਸੀ ਜਿਸ ਨੂੰ ਪੁੱਛਗਿਛ ਲਈ ਪ੍ਰੋਟਕਸ਼ਨ ਵਰੰਟ ਜੇਲ੍ਹ ’ਚੋਂ ਲਿਆਂਦਾ ਗਿਆ ਸੀ।

ਅੱਜ ਫਤਿਹਗੜ੍ਹ ਸਾਹਿਬ ਦੀ ਅਦਾਲਤ ’ਚ ਪੁਲਿਸ ਨੇ ਗੁਰਵਿੰਦਰ ਸਿੰਘ ਖੇੜੀ ਅਤੇ ਉਸ ਦੇ ਸਾਥੀ ਗੁਰਵਿੰਦਰ ਸਿੰਘ ਬਿੱਟੂ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਗੁਰਵਿੰਦਰ ਸਿੰਘ ਦੇ ਸਾਥੀ ਗੁਰਵਿੰਦਰ ਸਿੰਘ ਬਿੱਟੂ ਦੇ ਐਡਵੋਕੇਟ ਜੀਐੱਸ ਘੁੰਮਣ ਨੇ ਕਿਹਾ ਕਿ ਗੁਰਵਿੰਦਰ ਸਿੰਘ ਬਾਬੇ ਨੂੰ ਪੁਲਿਸ ਵੱਲੋਂ ਕਰੀਬ ਇਕ ਮਹੀਨੇ ਬਾਅਦ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਜਦੋਂਕਿ ਦੂਜੀ ਧਿਰ ਦੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਗਿਆ। ਜਦੋਂਕਿ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਕੋਲੋਂ ਵੀ ਹਥਿਆਰ ਵਗੈਰਾ ਦਾ ਬਰਾਮਦਗੀ ਨਹੀਂ ਹੋਈ। ਐਡਵੋਕੇਟ ਘੁੰਮਨ ਨੇ ਜੇਲ ਪ੍ਰਸ਼ਾਸਨ ਤੇ ਦੋਸ਼ ਲਗਾਏ ਹਨ ਕਿ ਬਾਬੇ ਗੁਰਵਿੰਦਰ ਸਿੰਘ ਖੇੜੀ ਵਾਲੇ ਦੇ ਟੁੱਟੇ ਹੋਏ ਜਵਾੜੇ ਦਾ ਇਲਾਜ ਨਹੀਂ ਕਰਵਾਇਆ ਗਿਆ ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।