Connect with us

Punjab

Punjab ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ

Published

on

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਛੇਵੇਂ ਤਨਖ਼ਾਹ ਕਮਿਸ਼ਨ ਤੇ ਇਸ ਤੋਂ ਬਾਅਦ ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਦਸੰਬਰ ਤੱਕ ਬਕਾਏ ਦਿੱਤੇ ਜਾਣ ਦੇ ਹੁਕਮ ਸੁਣਾਏ ਹਨ। ਹਾਈ ਕੋਰਟ ਨੇ 32 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਫ਼ੈਸਲਾ ਸੁਣਾਇਆ। ਪੰਜਾਬ ਸਰਕਾਰ ਨੂੰ 113 ਫ਼ੀਸਦੀ ਦੀ ਥਾਂ ਹੁਣ 119 ਫ਼ੀਸਦੀ ਡੀ. ਏ. ਸਮੇਤ 1 ਜਨਵਰੀ 2016 ਤੋਂ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਨਾਲ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਹਰਸਿਮਰਨ ਸਿੰਘ ਸੇਠੀ ਨੇ ਪੰਜਾਬ ਸਰਕਾਰ ਨੂੰ ਸਰਕਾਰੀ ਮੁਲਾਜ਼ਮਾਂ ਤੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਦਾ ਮੁੜ ਹਿਸਾਬ ਲਾਉਣ ਦਾ ਹੁਕਮ ਦਿੱਤਾ ਹੈ, ਜੋ 119% ਦੇ ਸੋਧੇ ਮਹਿੰਗਾਈ ਭੱਤੇ (ਡੀ. ਏ.) ਦੇ ਆਧਾਰ ’ਤੇ ਹੈ।ਇਹ ਫ਼ੈਸਲਾ ਬਹੁਤ ਸਾਰੇ ਪੈਨਸ਼ਨਰਾਂ ਲਈ ਰਾਹਤ ਲਿਆਉਣ ਵਾਲਾ ਹੈ, ਜੋ ਸਰਕਾਰ ਦੇ 20 ਸਤੰਬਰ, 2021 ਦੇ ਨੋਟੀਫਿਕੇਸ਼ਨ ਅਨੁਸਾਰ ਸੋਧੇ ਗਏ ਤਨਖ਼ਾਹ ਸਕੇਲਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਉਡੀਕ ਕਰ ਰਹੇ ਸਨ।

ਪੰਜਾਬ ਸਰਕਾਰ ਨੇ ਜੁਲਾਈ 2021 ’ਚ 6ਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਸੀ ਤਾਂ ਇਸ ਕਾਰਨ ਜ਼ਿਆਦਾਤਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪਹਿਲਾਂ ਨਾਲੋਂ ਘੱਟ ਹੋ ਗਈਆਂ ਸਨ। ਇਸ ਤੋਂ ਬਾਅਦ ਸਰਕਾਰ ਨੇ ਤਨਖ਼ਾਹ ਕਮਿਸ਼ਨ ’ਚ ਸੋਧ ਕਰ ਕੇ ਸਤੰਬਰ 2021 ’ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਤਹਿਤ ਕਿਹਾ ਗਿਆ ਸੀ ਕਿ 31 ਦਸੰਬਰ 2015 ਨੂੰ ਸਰਕਾਰੀ ਮੁਲਾਜ਼ਮ ਜਿਹੜੀ ਤਨਖ਼ਾਹ ਲੈ ਰਹੇ ਹਨ, ਉਸ ’ਚ 15 ਫ਼ੀਸਦੀ ਦਾ ਵਾਧਾ ਕੀਤਾ ਜਾਵੇਗਾ ਪਰ ਡੀ. ਏ. 115 ਫ਼ੀਸਦੀ ਲਾਇਆ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਪਿਛਲੇ ਸਾਲ ਡੀ. ਏ. ਦੀ 119 ਫੀਸਦੀ ਕਿਸ਼ਤ ਜਾਰੀ ਕੀਤੀ ਸੀ। ਮੁਲਾਜ਼ਮਾਂ ਨੇ ਇਸ ਨੂੰ ਵਧਾਉਣ ਦੀ ਮੰਗ ਕੀਤੀ ਸੀ। ਹੁਣ ਹਾਈ ਕੋਰਟ ਦੇ ਇਸ ਫ਼ੈਸਲੇ ਦਾ ਪੰਜਾਬ ਭਰ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਸਵਾਗਤ ਕੀਤਾ ਹੈ।

Continue Reading