Punjab
ਐਲਾਨ ਦੇ ਕੁੱਝ ਚਿਰ ਮਗਰੋਂ ਇਹ ਪਿੰਡ ਨੇ ਬਿਨਾਂ ਵੋਟਾਂ ਤੋਂ ਚੁਣਿਆ ਸਰਪੰਚ ਤੇ ਪੰਚ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁੱਲ ਵੱਜ ਚੁੱਕਿਆ ਹੈ। ਅਗਲੇ ਮਹੀਨੇ 15 ਤਾਰੀਖ ਨੂੰ ਪੰਚਾਇਤੀ ਚੋਣਾਂ ਹੋਣਗੀਆਂ। ਪਰ ਇਸ ਤੋਂ ਪਹਿਲਾਂ ਹੀ ਜ਼ਿਲ੍ਹਾਂ ਕਪੂਰਥਲਾ ਦੇ ਹਲਕਾ ਭੁਲੱਥ ਦੇ ਪਿੰਡ ਬਰਿਆਰ ਨੇ ਪਹਿਲਕਦਮੀ ਕਰਦੇ ਹੋਏ ਬਿਨਾਂ ਵੋਟਾਂ ਤੋਂ ਪੰਚਾਇਤ ਚੁਣ ਲਈ ਹੈ। ਪਿੰਡ ਦੇ ਲੋਕਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਸਰਪੰਚ ਸਮੇਤ ਸੱਤ ਮੈਂਬਰਾ ਦੀ ਪੰਚਾਇਤ ਚੁਣੀ ਗਈ, ਜਿਸ ਵਿਚ 3 ਮਹਿਲਾਵਾਂ ਵੀ ਸ਼ਾਮਲ ਹਨ। ਇਸ ਮੌਕੇ ਲੋਕਾਂ ਨੇ ਪਿੰਡ ਦੇ ਹੀ ਲੰਬੜਦਾਰ ਵਜੋਂ ਜਾਣੇ ਜਾਂਦੇ ਪਿੰਡ ਦੇ ਆਗੂ ਸਤਪਾਲ ਸਿੰਘ ਨੂੰ ਪਿੰਡ ਦਾ ਸਰਪੰਚ ਚੁਣਿਆ ਜਦ ਕਿ 7 ਹੋਰ ਮੈਂਬਰਾਂ ਨੂੰ ਪੰਚਾਇਤ ਮੈਂਬਰ ਵਜੋਂ ਚੁਣਿਆ ਗਿਆ।
ਪਿੰਡ ਦੇ ਸਰਪੰਚ ਬਣਨ ਮਗਰੋਂ ਸਤਪਾਲ ਸਿੰਘ ਨੇ ਕਿਹਾ ਕਿ ਪਿੰਡ ਦੀ ਬੇਹਤਰੀ ਅਤੇ ਪਿੰਡ ਦੀ ਇੱਕਜੁੱਟਤਾ ਹੋਣਾ ਬਹੁਤ ਹੀ ਜਰੂਰੀ ਹੈ ਅਤੇ ਪਿੰਡਾਂ ਦੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਭੇਦਭਾਵ ਨਹੀਂ ਰੱਖਿਆ ਜਾਵੇਗਾ ਅਤੇ ਨਵੀਂ ਬਣੀ ਪੰਚਾਇਤ ਵਲੋਂ ਇੱਕ ਦੂਜੇ ਦੀ ਸਲਾਹ ਤੇ ਲੋਕਾ ਦੀ ਰਾਇ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਿਆ ਜਾਵੇਗਾ।
ਇਸ ਮੌਕੇ ਸਰਪੰਚ ਸਤਪਾਲ ਸਿੰਘ ਨੇ ਕਿਹਾ ਕਿ ਪਿੰਡ ਦੀ ਬੇਹਤਰੀ ਦੀ ਜਿੱਥੇ ਐਨ.ਆਰ.ਆਈ ਨੌਜਵਾਨਾਂ ਵੱਲੋਂ ਹਮੇਸ਼ਾ ਪਿੰਡ ਦੀ ਭਲਾਈ ਲਈ ਵੱਡਾ ਯੋਗਦਾਨ ਪਾਇਆ ਹੈ, ਉਥੇ ਪਿੰਡ ਦੀ ਪੰਚਾਇਤ ਵੱਲੋਂ ਵੀ ਇਹਨਾਂ ਵਿਕਾਸ ਕਾਰਜਾਂ ਦੀ ਲੀਹ ਨੂੰ ਅੱਗੇ ਤੋਰਦੇ ਹੋਏ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਉਨਾਂ ਨੇ ਕਿਹਾ ਕਿ ਪਿੰਡ ਵੱਲੋਂ ਦਿੱਤਾ ਗਿਆ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਨੂੰ ਬੁਲੰਦੀਆਂ ਉੱਤੇ ਪਹੁੰਚਾਇਆ ਜਾਵੇਗਾ। ਇਸ ਮੌਕੇ ਉਨਾਂ ਨੇ ਸਮੂਹ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।