Corona Virus
ਸਰਹਿੰਦ ਸ਼ਹਿਰ ਵਿੱਚ ਕੋਰੋਨਾ ਦੀ ਦਸਤਕ
ਸਰਹਿੰਦ ਦੇ ਇਕ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸ਼ਹਿਰ ਵਿਚ ਹਫੜਾ- ਤਫੜੀ ਮੱਚ ਗਈ ਹੈ, ਕਿਉਂਕਿ ਇਹ ਸ਼ਹਿਰ ਦਾ ਪਹਿਲਾ ਕੋਰੋਨਾ ਕੇਸ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਵਿਅਕਤੀ 1 ਮਈ ਨੂੰ ਮੱਧ ਪ੍ਰਦੇਸ਼ ਤੋਂ ਆਇਆ ਸੀ ਜੋ ਕੰਬਾਈਨ ਵਰਕਰ ਸੀ। ਜਿਸ ਨੂੰ ਗਿਆਨ ਸਾਗਰ ਹਸਪਤਾਲ ਰਾਜਪੁਰਾ ਲਈ ਰੈਫਰ ਕਰ ਦਿੱਤਾ ਗਿਆ ਹੈ। ਇਸ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਸੰਖਿਆ 18 ਹੋ ਗਈ ਹੈ।