Connect with us

India

ਅੱਜ ਹੈ ਮਹਾਤਮਾ ਗਾਂਧੀ ਜਯੰਤੀ ,ਨਰਿੰਦਰ ਮੋਦੀ ਨੇ ਦਿੱਤੀ ਸ਼ਰਧਾਂਜਲੀ

Published

on

Mahatma Gandhi Jayanti: ਤੁਹਾਨੂੰ ਪਤਾ ਹੀ ਹੈ ਕਿ ਗਾਂਧੀ ਜਯੰਤੀ ਹਰ ਸਾਲ 2 ਅਕਤੂਬਰ ਨੂੰ ਮਨਾਈ ਜਾਂਦੀ ਹੈ। ਗਾਂਧੀ ਜੀ ਨੂੰ ਬਾਪੂ ਕਹਿ ਕੇ ਵੀ ਸੰਬੋਧਨ ਕੀਤਾ ਜਾਂਦਾ ਹੈ।

ਗਾਂਧੀ ਜਯੰਤੀ ਹਰ ਸਾਲ 2 ਅਕਤੂਬਰ ਨੂੰ ਮਨਾਈ ਜਾਂਦੀ ਹੈ। ਇਸ ਦਿਨ ਭਾਰਤ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮੋਹਨਦਾਸ ਕਰਮਚੰਦ ਗਾਂਧੀ ਦਾ ਜਨਮ ਹੋਇਆ ਸੀ। ਗਾਂਧੀ ਜੀ ਨੂੰ ਮਹਾਤਮਾ ਗਾਂਧੀ, ਰਾਸ਼ਟਰ ਪਿਤਾ ਅਤੇ ਬਾਪੂ ਕਹਿ ਕੇ ਵੀ ਸੰਬੋਧਨ ਕੀਤਾ ਜਾਂਦਾ ਹੈ। ਗਾਂਧੀ ਜੀ ਜਦੋਂ ਤੱਕ ਜਿਉਂਦੇ ਰਹੇ ਅਹਿੰਸਾ ਦੇ ਮਹੱਤਵ ਦਾ ਪ੍ਰਚਾਰ ਕਰਦੇ ਰਹੇ ਅਤੇ ਇਸੇ ਕਰਕੇ 2 ਅਕਤੂਬਰ ਨੂੰ ਅੰਤਰਰਾਸ਼ਟਰੀ ਅਹਿੰਸਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਸਾਲ 155ਵੀਂ ਗਾਂਧੀ ਜਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਮਹਾਤਮਾ ਗਾਂਧੀ ਦੀਆਂ ਪ੍ਰਾਪਤੀਆਂ ਅਤੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਵੀ ਹੈ। ਭਾਰਤ ਵਿੱਚ, ਗਾਂਧੀ ਜਯੰਤੀ ਇੱਕ ਰਾਸ਼ਟਰੀ ਛੁੱਟੀ ਹੈ।

 

ਨਰਿੰਦਰ ਮੋਦੀ ਨੇ ਦਿੱਤੀ ਸ਼ਰਧਾਂਜਲੀ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਮਹਾਤਮਾ ਗਾਂਧੀ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਜਯ ਬਾਪੂ ਦਾ ਜੀਵਨ ਅਤੇ ਸੱਚਾਈ, ਸਦਭਾਵਨਾ ਅਤੇ ਸਮਾਨਤਾ ‘ਤੇ ਆਧਾਰਿਤ ਆਦਰਸ਼ ਦੇਸ਼ ਦੇ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ।

ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਪੂਰਾ ਦੇਸ਼ ਯਾਦ ਕਰ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਰਾਜਘਾਟ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਮਹਾਤਮਾ ਗਾਂਧੀ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।