Corona Virus
ਜਲੰਧਰ, 56 ਸਾਲਾਂ ਵਿਅਕਤੀ ਕੋਰੋਨਾ ਪੌਜ਼ਿਟਿਵ ‘ਤੇ ਇਕ ਦੀ ਹੋਈ ਮੌਤ

ਜਲੰਧਰ, 6 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।
ਦਸ ਦਈਏ ਕਿ ਜਲੰਧਰ ਵਿੱਚ ਅੱਜ ਸਿਰਫ ਇੱਕ ਮਾਮਲਾ ਕੋਰੋਨਾ ਪੌਜ਼ਿਟਿਵ ਸਾਹਮਣੇ ਆਇਆ ਹੈ, ਜੋ ਕਿ ਇੱਕ 56 ਸਾਲਾ ਵਿਅਕਤੀ ਹੈ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਿੱਚਕੰਮ ਕਰਦਾ ਹੈ ਅਤੇ ਅੱਜ ਇੱਕ ਕਾਜੀ ਮੁਹੱਲਾ ਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਿਸ ਨੂੰ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਦਾਖਲਕਰਵਾਇਆ ਗਿਆ ਸੀ। ਹੁਣ ਜਲੰਧਰ ਵਿਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ ਅਤੇ ਕੋਰੋਨਾ ਪਾਜ਼ੀਟਿਵ ਦੀ ਗਿਣਤੀ 137 ਹੋ ਗਈ ਹੈ। ਇਹਜਾਣਕਾਰੀ ਸਿਵਲ ਹਸਪਤਾਲ ਦੇ ਨੋਡਲ ਅਫ਼ਸਰ ਟੀਪੀ ਸਿੰਘ ਨੇ ਦਿੱਤੀ ਹੈ।