Connect with us

India

ਅੱਜ ਹੈ ‘ਵਿਸ਼ਵ ਅਧਿਆਪਕ ਦਿਵਸ’,ਜਾਣੋ ਕਿਉਂ ਮਨਾਇਆ ਜਾਂਦਾ ਅਧਿਆਪਕ ਦਿਵਸ

Published

on

WORLD TEACHERS DAY : ਵਿਸ਼ਵ ਅਧਿਆਪਕ ਦਿਵਸ, 1994 ਦੇ ਬਾਅਦ ਹਰ ਸਾਲ 5 ਅਕਤੂਬਰ ਨੂੰ ਦੁਨੀਆ ਭਰ ਦੇ ਅਧਿਆਪਕ ਸੰਗਠਨ ਨੂੰ ਮਨਾਉਂਦੇ ਹਨ। ਇਸਨੂੰ ਸੰਯੁਕਤ ਰਾਸ਼ਟਰ ਦੁਆਰਾ ਸਾਲ 1966 ਵਿੱਚ ਯੂਨੈਸਕੋ ਅਤੇ ਅੰਤਰਰਾਸ਼ਟਰੀ ਕਿਰਤ ਸੰਗਠਨ ਦੀ ਹੋਈ ਉਸ ਸਾਂਝੀ ਬੈਠਕ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ ਹੈ ਜਿਸ ਵਿੱਚ ਅਧਿਆਪਕਾਂ ਦੀ ਸਥਿਤੀ ਬਾਰੇ ਚਰਚਾ ਹੋਈ ਸੀ ਅਤੇ ਇਸ ਦੇ ਲਈ ਸੁਝਾਅ ਪੇਸ਼ ਕੀਤੇ ਗਏ ਸਨ

ਹਰ ਸਾਲ 5 ਅਕਤੂਬਰ ਨੂੰ ਵਿਸ਼ਵ ਅਧਿਆਪਕ ਦਿਵਸ (Teachers Day 2024) ਵਜੋਂ ਮਨਾਇਆ ਜਾਂਦਾ ਹੈ। ਇਸਦੀ ਸ਼ੁਰੂਆਤ ਯੂਨੈਸਕੋ ਦੁਆਰਾ ਸਾਲ 1994 ਵਿੱਚ ਕੀਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਸੰਸਕ੍ਰਿਤੀ ਵਿੱਚ ਗੁਰੂ ਅਤੇ ਚੇਲੇ ਦੇ ਰਿਸ਼ਤੇ ਦਾ ਇੱਕ ਵੱਖਰਾ ਮਹੱਤਵ ਹੈ। ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਵਿਸ਼ਵ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਭਾਰਤ ਵਿੱਚ ਇਹ ਦਿਨ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਤੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਯਾਦ ਵਿੱਚ 5 ਸਤੰਬਰ ਨੂੰ ਮਨਾਇਆ ਜਾਂਦਾ ਹੈ।

ਹੁਣ ਕੁੱਝ ਲੋਕਾਂ ਦੇ ਮਨ ਵਿੱਚ ਸਵਾਲ ਇਹ ਆਉਂਦਾ ਹੈ ਕਿ ਅਧਿਆਪਕ ਦਿਵਸ 5 ਸਤੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ? 5 ਸਤੰਬਰ ਨੂੰ ਦੇਸ਼ ਦੇ ਦੂਜੇ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ ਹੁੰਦਾ ਹੈ।ਉਹ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਵੀ ਸਨ।ਉਨ੍ਹਾਂ ਪੜ੍ਹਾਈ ਨੂੰ ਬਹੁਤ ਅਹਿਮੀਅਤ ਦਿੱਤੀ ਅਤੇ ਪਰਿਵਾਰ ਵਿਰੁੱਧ ਜਾ ਕੇ ਪੜ੍ਹਾਈ ਕੀਤੀ।

ਰਾਧਾਕ੍ਰਿਸ਼ਣਨ ਦਾ ਜਨਮ 5 ਸਤੰਬਰ 1888 ਨੂੰ ਹੋਇਆ ਸੀ। ਉਹ ਬਹੁਤ ਹੋਣਹਾਰ ਵਿਦਿਆਰਥੀ ਸਨ। ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਪਿਤਾ ਆਪਣੇ ਇਸ ਛੋਟੇ ਬੇਟੇ ਨੂੰ ਅੰਗਰੇਜ਼ੀ ਨਹੀਂ ਸਿੱਖਣ ਦੇਣਾ ਚਾਹੁੰਦੇ ਸਨ।ਉਹ ਚਾਹੁੰਦੇ ਸਨ ਕਿ ਰਾਧਾਕ੍ਰਿਸ਼ਣਨ ਮੰਦਰ ਦੇ ਪੁਜਾਰੀ ਬਣਨ ਪਰ ਉਹ ਨਹੀਂ ਰੁਕੇ ਅਤੇ ਉੱਚ ਪੱਧਰੀ ਸਿੱਖਿਆ ਹਾਸਲ ਕੀਤੀ। ਉਨ੍ਹਾਂ ਮੈਸੂਰ,ਕੋਲਕਾਤਾ, ਆਕਸਫੋਰਡ ਅਤੇ ਬਾਅਦ ਵਿੱਚ ਸ਼ਿਕਾਗੋ ਵਿੱਚ ਵੀ ਸਿੱਖਿਆ ਮਾਹਰ ਦੇ ਤੌਰ ਤੇ ਗਏ। ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਨੂੰ ਬ੍ਰਿਟਿਸ਼ ਸਰਕਾਰ ਨੇ ‘ਸਰ’ ਦੀ ਉਪਾਧੀ ਨਾਲ ਸਨਮਾਨਤ ਕੀਤਾ। 1954 ਵਿੱਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਵੀ ਨਵਾਜਿਆ ਗਿਆ।

ਭਾਰਤੀ ਸੰਸਕ੍ਰਿਤੀ ਗੁਰੂ ਅਤੇ ਸ਼ਿਸ਼ਯ (ਅਧਿਆਪਕ ਅਤੇ ਵਿਦਿਆਰਥੀ) ਦੇ ਰਿਸ਼ਤੇ ਨੂੰ ਬਹੁਤ ਮਹੱਤਵ ਦਿੰਦੀ ਹੈ। 5 ਸਤੰਬਰ ਨੂੰ ਅਧਿਆਪਕ ਦਿਵਸ ਨਾ ਸਿਰਫ਼ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ ਦਿਨ ਮਨਾਉਂਦਾ ਹੈ, ਸਗੋਂ ਇਹ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦਾ ਵੀ ਸਨਮਾਨ ਕਰਦਾ ਹੈ। ਜਿੱਥੇ ਵਿਦਿਆਰਥੀਆਂ ਨੂੰ ਆਪਣਾ ਧੰਨਵਾਦ ਅਤੇ ਪ੍ਰਸ਼ੰਸਾ ਪ੍ਰਗਟ ਕਰਨ ਦਾ ਮੌਕਾ ਮਿਲਦਾ ਹੈ, ਉੱਥੇ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਲਈ ਇੱਕ ਸਿਹਤਮੰਦ ਅਤੇ ਪ੍ਰੇਰਣਾਦਾਇਕ ਮਾਹੌਲ ਬਣਾਉਣ ਦਾ ਮੌਕਾ ਮਿਲਦਾ ਹੈ।