Connect with us

Punjab

ਪੰਜਾਬ ‘ਚ ਪੈਣ ਲੱਗਿਆ ਸੀ ਵੱਡਾ ਡਾਕਾ, ਸਮਾਂ ਰਹਿੰਦਿਆਂ ਹੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ

Published

on

ਪੰਜਾਬ ਪੁਲਸ ਨੇ ਅਜਿਹੇ 7 ਬਦਮਾਸ਼ ਗ੍ਰਿਫ਼ਤਾਰ ਕੀਤੇ ਹਨ, ਜੋ ਕਿ ਪੰਜਾਬ ਵਿੱਚ ਵੱਡੀ ਡਕੈਤੀ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ ਪਰ ਸਮਾਂ ਰਹਿੰਦਿਆਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਮੋਗਾ ਪੁਲਸ ਨੇ ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿਚ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਨੇ ਟਵੀਟ ਕੀਤਾ, “ਮੋਗਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਦੁਆਰਾ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿਚ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ। ਡਕੈਤੀ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਗਿਆ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਇਨ੍ਹਾਂ ਕੋਲੋਂ 5 ਪਿਸਤੌਲ (32 ਬੋਰ) ਸਮੇਤ 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।