Corona Virus
ਬ੍ਰੇਕਿੰਗ, ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ

ਚੰਡੀਗੜ੍ਹ, 6 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।
ਦਸ ਦਈਏ ਕਿ ਕੁਝ ਦਿਨ ਪਹਿਲਾ ਪੰਜਾਬ ਦੇ ਮੁੱਖਮੰਤਰੀ ਵਲੋਂ 17 ਮਈ ਤੱਕ ਪੰਜਾਬ ‘ਚ ਲੌਕਡਾਊਨ ਲਗੇ ਰਹਿਣ ਦਾ ਆਦੇਸ਼ ਦਿੱਤਾ ਗਿਆ ਸੀ। ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ ਨੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਹਾਲਾਤਾਂ ਨੂੰ ਵੇਖਦਿਆਂ ਕਰਫ਼ਿਊ ਦੇ ਵਿੱਚ ਢਿੱਲ ਦਿਤੀ ਗਈ ਸੀ ਜੋ ਕਿ ਸਵੇਰ ਦੇ 9 ਵਜੇ ਤੋਂ 1 ਵਜੇ ਤੱਕ ਦੁਖਾਨਾਂ ਖੁਲਣ ਦਾ ਸਮਾਂ ਦਿੱਤਾ ਗਿਆ। ਦੁਕਾਨਾਂ ਖੋਲ੍ਹਣ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ, ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ। ਇਸਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੇ।