National
NCP ਆਗੂ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ
NCP ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਸ਼ਨੀਵਾਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ‘ਚ ਤਿੰਨ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ । ਇਸ ਹਮਲੇ ਤੋਂ ਬਾਅਦ ਪੁਲਿਸ ਨੇ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਸ਼ਨੀਵਾਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ‘ਚ ਤਿੰਨ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਉਨ੍ਹਾਂ ਦੀ ਭਾਲ ਜਾਰੀ ਹੈ। ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰ ਨੇ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉਠਾਏ ਹਨ। ਮਹਾਰਾਸ਼ਟਰ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਦੋ ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ…
ਇਸ ਦੇ ਨਾਲ ਹੀ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਮਲਾਵਰਾਂ ਦੀ ਪਹਿਚਾਣ ਕਰਨ ਵਿੱਚ ਜੁਟੀ ਹੈ। ਮੁੰਬਈ ਪੁਲਿਸ ਨੇ ਕਿਹਾ, ਐੱਨਸੀਪੀ ਨੇਤਾ ਬਾਬਾ ਸਿੱਦੀਕੀ ‘ਤੇ ਗੋਲੀਬਾਰੀ ਕਰਨ ਵਾਲੇ ਦੋ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
ਗੋਲੀ ਲੱਗਣ ਤੋਂ ਬਾਅਦ ਹਸਪਤਾਲ ਕਰਵਾਇਆ ਸੀ ਭਰਤੀ…..
ਸਾਬਕਾ ਕਾਂਗਰਸੀ ਸਿੱਦੀਕੀ ਦੀ ਉਮਰ 66 ਸਾਲ ਸੀ | ਗੋਲੀ ਲੱਗਣ ਤੋਂ ਬਾਅਦ ਲੀਲਾਵਤੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਬਾਂਦਰਾ ਈਸਟ ਦੇ ਨਿਰਮਲ ਨਗਰ ‘ਚ ਕੋਲਗੇਟ ਗਰਾਊਂਡ ਨੇੜੇ ਸਥਿਤ ਦਫਤਰ ਦੇ ਬਾਹਰ ਉਸ ‘ਤੇ ਹਮਲਾ ਕੀਤਾ ਗਿਆ। ਬਾਬਾ ਸਿੱਦੀਕੀ ਨੇ ਬਾਂਦਰਾ (ਪੱਛਮੀ) ਸੀਟ ਤੋਂ ਤਿੰਨ ਵਾਰ ਵਿਧਾਨ ਸਭਾ ਚੋਣ ਲੜੀ ਸੀ। ਸਿੱਦੀਕੀ ਬਾਲੀਵੁੱਡ ਦੇ ਕਈ ਸਿਤਾਰਿਆਂ ਦੇ ਨੇੜੇ ਸਨ।