Connect with us

Punjab

ਸਰਕਾਰੀ ਬੱਸਾਂ ਦਾ 2 ਘੰਟਿਆਂ ਲਈ ਨਹੀਂ ਹੋਵੇਗਾ ਸਫ਼ਰ, ਪੜੋ ਪੂਰੀ ਖ਼ਬਰ

Published

on

STRIKE : ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ ਪੰਜਾਬ ਭਰ ‘ਚ ਅੱਜ ਪੀਆਰਟੀਸੀ ਅਤੇ ਰੋਡਵੇਜ਼ ਬੱਸਾਂ ਨਹੀਂ ਚੱਲਣਗੀਆਂ । ਇਹ ਬੱਸਾਂ 10 ਵਜੇ ਤੋਂ ਲੈ ਕੇ 12 ਵਜੇ ਤੱਕ ਬੰਦ ਰਹਿਣਗੀਆਂ।

ਪਨਬੱਸ-ਪੀਆਰਟੀਸੀ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਜਨਤਕ ਹੋ ਰਹੀਆਂ ਹਨ, ਜਿਸ ਕਾਰਨ ਉਹ ਅੰਦੋਲਨ ਕਰਨ ਲਈ ਮਜਬੂਰ ਹੋ ਰਹੇ ਹਨ। ਇਸੇ ਲੜੀ ਤਹਿਤ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।