Punjab
ਪੰਜਾਬ ਪੁਲਿਸ ਦੇ ਹੱਥ ਲੱਗੀ ਕਰੋੜਾਂ ਦੀ ਹੈਰੋਇਨ
ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਜਦੋਂ ਖੁਫੀਆ ਸੂਚਨਾ ਦੇ ਆਧਾਰ ‘ਤੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀ.ਐਮ.ਆਰ. ਅਤੇ 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਪਿਸਤੌਲ ਬਰਾਮਦ ਕੀਤਾ ਹੈ।
ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵੀ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਐਕਸ ਹੈਂਡਲ ਨਾਲ ਸਾਂਝਾ ਕੀਤਾ ਗਿਆ ਹੈ।
ਦਰਅਸਲ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਜਲ ਮਾਰਗਾਂ ਦੀ ਵਰਤੋਂ ਕੀਤੀ ਜਾਂਦੀ ਸੀ। ਟਾਇਰਾਂ ਤੋਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਲ ਮਾਰਗਾਂ ਰਾਹੀਂ ਕੀਤੀ ਜਾਂਦੀ ਸੀ। ਫਿਲਹਾਲ ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ-ਪਿੱਛੇ ਸਬੰਧ ਸਥਾਪਤ ਕਰਕੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਫਤੀਸ਼ ਜਾਰੀ ਹੈ।