National
Salman Khan ਨੂੰ ਮੁੜ ਮਿਲੀ ਧਮਕੀ, ਪੰਜ ਕਰੋੜ ਦੀ ਮੰਗੀ ਫਿਰੌਤੀ !
SALMAN KHAN : ਇੱਕ ਵਾਰ ਫਿਰ ਤੋਂ ਮਸ਼ਹੂਰ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਇਹ ਧਮਕੀ ਪਹਿਲੀ ਵਾਰ ਨਹੀਂ ਸਗੋਂ ਪਤਾ ਹੀ ਨਹੀਂ ਕਿੰਨੀ ਕੁ ਵਾਰ ਮਿਲ ਚੁੱਕੀ ਹੈ ।
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਸ ਦੇ ਟ੍ਰੈਫਿਕ ਕੰਟਰੋਲ ਸੈੱਲ ਨੂੰ ਲਾਰੇਂਸ ਬਿਸ਼ਨੋਈ ਦੇ ਨਾਂ ‘ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਹੈ। ਇਸ ‘ਚ ਸਲਮਾਨ ਖਾਨ ਨੂੰ ਜ਼ਿੰਦਾ ਰਹਿਣ ਲਈ ਬਿਸ਼ਨੋਈ ਭਾਈਚਾਰੇ ਦੇ ਮੰਦਰ ‘ਚ ਜਾ ਕੇ ਮੁਆਫੀ ਮੰਗਣ ਜਾਂ 5 ਕਰੋੜ ਰੁਪਏ ਦੇਣ ਦੀ ਸ਼ਰਤ ਰੱਖੀ ਗਈ ਹੈ।
ਸਲਮਾਨ ਖਾਨ ਤੋਂ ਪੰਜ ਕਰੋੜ ਦੀ ਫਿਰੌਤੀ ਮੰਗੀ ਗਈ ਹੈ।ਇਹ ਫਿਰੌਤੀ ਮੁੰਬਈ ਟ੍ਰੈਫਿਕ ਕੰਟਰੋਲ ਰੂਮ ਜ਼ਰੀਏ ਮੰਗੀ ਗਈ ਹੈ।