Connect with us

Punjab

ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ, ਵਧੇਗੀ ਠੰਡ

Published

on

ਇਨੀਂ ਦਿਨੀਂ ਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਧੁੰਦ ਦੀ ਚਾਦਰ ਦਿਖਾਈ ਦੇ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ 11 ਤੋਂ 13 ਨਵੰਬਰ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ। ਆਈਐਮਡੀ ਨੇ ਤਾਮਿਲਨਾਡੂ, ਪੁਡੂਚੇਰੀ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਵਿੱਚ 12 ਤੋਂ 15 ਨਵੰਬਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ 12 ਘੰਟਿਆਂ ‘ਚ ਦੱਖਣੀ ਬੰਗਾਲ ਦੀ ਖਾੜੀ ‘ਚ ਚੱਕਰਵਾਤ ਬਣੇਗਾ। ਇਸ ਕਾਰਨ ਸੋਮਵਾਰ ਤੋਂ ਬਾਅਦ 4 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣੀ-ਪੱਛਮੀ ਬੰਗਾਲ ਦੀ ਖਾੜੀ ਉਤੇ ਘੱਟ ਦਬਾਅ ਬਣ ਗਿਆ ਹੈ।

ਆਈਐਮਡੀ ਅਨੁਸਾਰ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਹਿਮਾਲੀਅਨ ਖੇਤਰ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਦਕਿ ਦੇਸ਼ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੀ ਸੰਭਾਵਨਾ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਸਵੇਰੇ ਅਤੇ ਰਾਤ ਨੂੰ ਗੁਲਾਬੀ ਠੰਡ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਕੁਝ ਦਿਨ ਹੋਰ ਮੌਸਮ ਅਜਿਹਾ ਹੀ ਰਹੇਗਾ। ਨਾਲ ਹੀ, ਇਸ ਹਫਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਉੱਤਰੀ ਭਾਰਤ ਵਿਚ 4 ਦਿਨਾਂ ਤੱਕ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਣ ਵਾਲਾ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।