Uncategorized
ਪੰਜਾਬ ‘ਚ ਸੰਘਣੀ ਧੁੰਦ ਪੈਣੀ ਹੋਈ ਸ਼ੁਰੂ, ਜਲਦੀ ਹੀ ਪਵੇਗਾ ਮੀਂਹ
PUNJAB WEATHER : ਪੰਜਾਬ ‘ਚ ਮੌਸਮ ‘ਚ ਅਚਾਨਕ ਬਦਲਾਅ ਆਇਆ ਹੈ ਅਤੇ ਲੋਕਾਂ ਨੂੰ ਠੰਡ ਮਹਿਸੂਸ ਹੋਣ ਲੱਗੀ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਪੰਜਾਬ ‘ਚ ਪਹਾੜਾਂ ‘ਤੇ ਬਰਫਬਾਰੀ ਕਾਰਨ ਠੰਡ ਵਧ ਗਈ ਹੈ।
ਇਸ ਦੇ ਨਾਲ ਹੀ ਅੱਜ ਕਈ ਇਲਾਕਿਆਂ ‘ਚ ਮੌਸਮ ਦੀ ਧੁੰਦ ਦੇਖਣ ਨੂੰ ਮਿਲੀ ਹੈ । ਖਰੜ ਵੀ ਧੁੰਦ ਦੀ ਲਪੇਟ ਵਿਚ ਰਿਹਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਲੋਕ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਚੱਲ ਰਹੇ ਸਨ। ਧੁੰਦ ਇੰਨੀ ਸੰਘਣੀ ਸੀ ਕਿ ਸਾਹਮਣੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਜਿੱਥੇ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਅਗਲੇ 4 ਦਿਨਾਂ ਵਿੱਚ ਸੂਬੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ।