Punjab
ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਹੁਣ ਇਸ ਆਗੂ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਤਾ ਲੱਗਿਆ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਵੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਸ਼ਰਮਾ ਨੇ ਆਖਿਆ ਹੈ ਕਿ ਪਾਰਟੀ ਵਿਚ ਧਾਰਮਿਕ ਦਖਲ-ਅੰਦਾਜ਼ੀ ਬਹੁਤ ਵੱਧ ਗਈ ਹੈ। ਧਾਰਮਿਕ ਦਖਲ ਅੰਦਾਜ਼ੀ ਵਿਚਾਲੇ ਪਾਰਟੀਆਂ ਕਿਸ ਤਰ੍ਹਾਂ ਚੱਲ ਸਕਦੀਆਂ ਹਨ।
ਦੱਸਣਯੋਗ ਹੈ ਕਿ ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਦਿੱਤੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਕੁਝ ਸਮਾਂਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਐਲਾਨ ਦਿਤਾ ਗਿਆ ਸੀ। 14 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਰੂਪ ਵਿੱਚ ਫੈਸਲਾ ਲੈਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਖੁਦ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਅਤੇ ਲਿਖਤੀ ਦਰਖਾਸਤ ਸੌਂਪੀ ਸੀ।