Connect with us

Uncategorized

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ

Published

on

ਪੰਜਾਬ ਦੀਆਂ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ । ਤੁਹਾਨੂੰ ਦੱਸ ਦੇਈਏ ਕਿ ਇਹ 4 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ |ਇਹ ਵੋਟਾਂ ਚੱਬੇਵਾਲ, ਬਰਨਾਲਾ , ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ‘ਚ ਪੈ ਰਹੀਆਂ ਹਨ ।

ਵੋਟਾਂ ਕਿੰਨੇ ਵਜੇ ਤੋਂ ਲੈ ਕੇ ਕਿੰਨੇ ਵਜੇ ਤਕ ਪੈਣਗੀਆਂ 

ਜ਼ਿਮਨੀ ਚੋਣਾਂ ਲਈ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਅਤੇ ਸ਼ਾਮ 6 ਵਜੇ ਤਕ ਲਗਾਤਾਰ ਪੈਣਗੀਆਂ। ਜ਼ਿਮਨੀ ਚੋਣਾਂ ਦਾ ਨਤੀਜਾ 23 ਨਵੰਬਰ ਨੂੰ ਆਉਣਗੇ।ਵੋਟਿੰਗ ਲਈ 831 ਪੋਲਿੰਗ ਬੂਥ ਬਣਾਏ ਗਏ ਹਨ । 45 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ।