Uncategorized
ਡੋਮਿਨਿਕਾ ਤੇ ਗੁਆਨਾ ਨੇ PM ਨੂੰ ਸਰਵਉੱਚ ਦਿੱਤਾ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਦੌਰੇ ‘ਤੇ ਗਏ ਹਨ। ਬਾਰਬਾਡੋਸ ਅਤੇ ਡੋਮਿਨਿਕਾ ਤੋਂ ਬਾਅਦ ਗੁਆਨਾ ਨੇ ਵੀ ਪੀਐਮ ਮੋਦੀ ਨੂੰ ਦੇਸ਼ ਦਾ ਸਭ ਤੋਂ ਵੱਡਾ ਸਨਮਾਨ ਦਿੱਤਾ ਹੈ।
ਡੋਮਿਨਿਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਦੇ ਸਮੇਂ ਦੌਰਾਨ ਉਨ੍ਹਾਂ ਦੇ ਯੋਗਦਾਨ ਅਤੇ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੀ ਭਾਈਵਾਲੀ ਨੂੰ ਵਧਾਉਣ ਲਈ ਉਨ੍ਹਾਂ ਦੇ ਸਮਰਪਣ ਲਈ ਚੋਟੀ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਭਾਰਤ ਨੇ ਕੋਵਿਡ-19 ਮਹਾਮਾਰੀ ਦੌਰਾਨ ਇਸ ਕੈਰੇਬੀਅਨ ਦੇਸ਼ ਦੀ ਮਦਦ ਕੀਤੀ। ਪ੍ਰਧਾਨ ਮੰਤਰੀ ਨੂੰ ਬੁੱਧਵਾਰ ਨੂੰ ਭਾਰਤ-ਕੈਰੀਕਾਮ ਸੰਮੇਲਨ ਦੌਰਾਨ ਡੋਮਿਨਿਕਾ ਦੀ ਰਾਸ਼ਟਰਪਤੀ ਸਿਲਵੇਨੀ ਬਰਟਨ ਦੁਆਰਾ ਡੋਮਿਨਿਕਾ ਅਵਾਰਡ ਆਫ ਆਨਰ ਪ੍ਰਦਾਨ ਕੀਤਾ ਗਿਆ।
ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ‘ਚ ਕਿਹਾ, ‘ਮੈਂ ਡੋਮਿਨਿਕਾ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ ਮਹਿਸੂਸ ਕਰ ਰਿਹਾ ਹਾਂ। ਮੈਂ ਇਸਨੂੰ ਭਾਰਤ ਦੇ 140 ਕਰੋੜ ਲੋਕਾਂ ਨੂੰ ਸਮਰਪਿਤ ਕਰਦਾ ਹਾਂ। ਪ੍ਰਧਾਨ ਮੰਤਰੀ ਨੇ ਇੱਕ ਹੋਰ ਪੋਸਟ ਵਿੱਚ ਕਿਹਾ, ‘ਇਹ ਸਨਮਾਨ ਭਾਰਤ ਦੀਆਂ ਮੇਰੀਆਂ ਭੈਣਾਂ ਅਤੇ ਭਰਾਵਾਂ ਨੂੰ ਸਮਰਪਿਤ ਹੈ। ਇਹ ਸਾਡੇ ਦੇਸ਼ਾਂ ਦਰਮਿਆਨ ਅਟੁੱਟ ਸਬੰਧਾਂ ਨੂੰ ਵੀ ਦਰਸਾਉਂਦਾ ਹੈ।