Connect with us

Punjab

ਜ਼ਿਮਨੀ ਚੋਣਾਂ ਜਿੱਤਣ ਤੋਂ ਬਾਅਦ AAP ਕੱਢੇਗੀ ਸ਼ੁਕਰਾਨਾ ਯਾਤਰਾ

Published

on

AAP PUNJAB : ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ‘ਚ ਤਿੰਨ ਸੀਟਾਂ ਆਮ ਆਦਮੀ ਪਾਰਟੀ ਜਿੱਤ ਗਈ ਹੈ। ਇਹ ਜਿੱਤ ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਹੋਈ ਹੈ । ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਅਤੇ ਗਿੱਦੜਬਾਹਾ ਤੋਂ ਦਿਮਪੀ ਢਿੱਲੋਂ ਨੇ ਜਿੱਤ ਹਾਸਲ ਕੀਤੀ ਹੈ ।

ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ ਆਮ ਆਦਮੀ ਪਾਰਟੀ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ।

ਇਹ ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਪਹੁੰਚੇਗੀ। ਰਾਜ ਦੇ ਕਈ ਵਿਧਾਨ ਸਭਾ ਹਲਕਿਆਂ ਵਿੱਚ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਪਾਰਟੀ ਨੇ ਇਹ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ, ਪਾਰਟੀ ਕੋਲ ਹੁਣ ਕੁੱਲ 95 ਵਿਧਾਇਕ ਹਨ। ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਸ ਬਹਾਨੇ ‘ਆਪ’ ਪਾਰਟੀ ਵਰਕਰਾਂ ਵਿੱਚ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸਾਢੇ ਤਿੰਨ ਸਾਲਾਂ ਵਿੱਚ ਪਾਰਟੀ ਦੀ ਇਹ ਪਹਿਲੀ ਯਾਤਰਾ ਹੈ।

ਦੱਸ ਦਈਏ ਕਿ ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।