Connect with us

Punjab

ਚੰਡੀਗੜ੍ਹ ‘ਚ CLUB ਬਾਹਰ ਹੋਇਆ ਬਲਾਸਟ

Published

on

CHANDIGARH : ਚੰਡੀਗੜ੍ਹ ਦੇ ਸੈਕਟਰ-26 ਸਥਿਤ ਵਿੱਚ ਕਲੱਬ ਦੇ ਬਾਹਰ ਧਮਾਕੇ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਡਿਓਰਾ ਕਲੱਬ ਦੇ ਬਾਹਰ ਧਮਾਕਾ ਹੋਣ ਕਾਰਨ ਚੰਡੀਗੜ੍ਹ ਇੱਕ ਵਾਰ ਮੁੜ ਦਹਿਲ ਗਿਆ ਹੈ। ਡਿਉਰਾ ਕਲੱਬ ਤੋਂ ਇਲਾਵਾ ਇੱਕ ਹੋਰ ਕਲੱਬ ਸਾਹਮਣੇ ਵੀ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਚੰਡੀਗੜ੍ਹ ਦੇ ਸੈਕਟਰ-26 ਸਥਿਤ 2 ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਸੋਮਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Continue Reading