Punjab
ਸੁਖਬੀਰ ਸਿੰਘ ਬਾਦਲ ਦੂਸਰੇ ਦਿਨ ਪਹੁੰਚਣਗੇ ਸ੍ਰੀ ਫਤਿਹਗੜ੍ਹ ਸਾਹਿਬ

ਸੁਖਬੀਰ ਸਿੰਘ ਬਾਦਲ ਦੀ ਸੇਵਾ ਦਾ ਦੂਸਰਾ ਦਿਨ ਹੈ ਜੋ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚਣਗੇ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਨਿਭਾਉਣ ਲਈ ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚਣਗੇ । ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਤਹਿਤ ਅੱਜ ਸੁਖਬੀਰ ਸਿੰਘ ਬਾਦਲ ਸੇਵਾ ਕਰਨ ਲਈ ਸ੍ਰੀ ਫਤਹਿਗੜ੍ਹ ਸਾਹਿਬ ਪੁੱਜੇ ਹਨ। ਸੁਖਬੀਰ ਬਾਦਲ ਗਲੇ ਵਿੱਚ ਤਖ਼ਤੀ ਅਤੇ ਹੱਥ ਵਿੱਚ ਲੰਕਾ ਲੈ ਕੇ ਸੇਵਾ ਕਰਦੇ ਨਜ਼ਰ ਆਏ।
ਹਾਲ ਹੀ ‘ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦੇ ਸਮੇਂ ਉਨ੍ਹਾਂ ‘ਤੇ ਹਮਲਾ ਹੋਇਆ ਸੀ। ਨਰਾਇਣ ਸਿੰਘ ਚੌੜਾ ਵੱਲੋਂ ਉਸ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਸੁਖਬੀਰ ਬਾਦਲ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਨੇ ਤੁਰੰਤ ਚੌਕਸੀ ਦਿਖਾਈ ਅਤੇ ਆਪਣੀ ਜਾਨ ਖਤਰੇ ਵਿੱਚ ਪਾ ਕੇ ਸੁਖਬੀਰ ਬਾਦਲ ਦੀ ਜਾਨ ਬਚਾਈ। ਇਸ ਹਮਲੇ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਆਪਣੀ ਸੇਵਾ ਜਾਰੀ ਰੱਖੀ ਹੋਈ ਹੈ।