National
Mumbai ਦੇ ਕੁਰਲਾ ‘ਚ ਦਰਦਨਾਕ ਹਾਦਸਾ, ਹਾਦਸੇ ‘ਚ 4 ਲੋਕਾਂ ਦੀ ਮੌਤ
BUS ACCDIENT : ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਇੱਕ ਵੱਡਾ ਬੱਸ ਹਾਦਸਾ ਵਾਪਰਿਆ ਹੈ। ਕੁਰਲਾ ਇਲਾਕੇ ਵਿੱਚ ਇੱਕ ਬੱਸ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ ਹੈ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਉਹ ਬੱਸ ਨੂੰ ਲੈ ਕੇ ਕੁਰਲਾ ਦੇ ਇੱਕ ਬਾਜ਼ਾਰ ਵਿੱਚ ਦਾਖਲ ਹੋ ਗਿਆ ਅਤੇ ਬੱਸ ਨੂੰ ਭੀੜ ਵਿੱਚ ਭਜਾ ਦਿੱਤਾ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਪੁਲਿਸ ਨੇ ਬੱਸ ਡਰਾਈਵਰ ਨੂੰ ਲਿਆ ਹਿਰਾਸਤ ‘ਚ…
ਇਸ ਘਟਨਾ ਨਾਲ ਕੁਰਲਾ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਤੋਂ ਬਾਅਦ ਬਾਜ਼ਾਰ ‘ਚ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਭੀੜ ਨੂੰ ਇਕ ਪਾਸੇ ਕੀਤਾ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹੁਣ ਤੱਕ 25 ਦੇ ਜ਼ਖਮੀ ਹੋਣ ਦੀ ਖਬਰ ਆ ਰਹੀ ਹੈ। ਉਥੇ ਚਾਰ ਲੋਕਾਂ ਦੀ ਮੌਤ ਹੋ ਗਈ। ਸਥਾਨਕ ਲੋਕਾਂ ਮੁਤਾਬਕ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੈਸਟ ਬੱਸ ਦੇ ਡਰਾਈਵਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।