Connect with us

National

ਦਿੱਲੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਮਿਲਣਗੇ 2100 ਰੁਪਏ

Published

on

DELHI : ਦਿੱਲੀ ਸਰਕਾਰ ਨੇ ਔਰਤਾਂ ਨੂੰ ਇੱਕ ਵਾਰ ਫਿਰ ਤੋਂ ਵੱਡਾ ਤੋਹਫ਼ਾ ਦੇ ਦਿੱਤਾ ਹੈ । ਜੀ ਹਾਂ, ਦਿੱਲੀ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਮਹਿਲਾਵਾਂ ਔਰਤਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ । ਹੁਣ ਔਰਤਾਂ ਦੇ ਖਾਤੇ ‘ਚ ਹਰ ਮਹੀਨੇ 2100 ਦੀ ਰਕਮ ਆਵੇਗੀ । ਇਹ ਐਲਾਨ ਆਪ ਸਰਕਾਰ ਨੇ ਕੀਤਾ ਹੈ ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਔਰਤਾਂ ਲਈ ਵੀ ਵੱਡਾ ਐਲਾਨ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪਾਰਟੀ ਦਫਤਰ ‘ਚ ਮੁੱਖ ਮੰਤਰੀ ਆਤਿਸ਼ੀ ਨਾਲ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਦੋ ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਮਹਿਲਾ ਦੇ ਖਾਤੇ ‘ਚ 1000 ਰੁਪਏ ਦੀ ਬਜਾਏ 2100 ਰੁਪਏ ਆਉਣਗੇ। ਇਸ ਲਈ ਰਜਿਸਟ੍ਰੇਸ਼ਨ ਕੱਲ੍ਹ ਤੋਂ ਹੀ ਸ਼ੁਰੂ ਹੋ ਜਾਵੇਗੀ।

ਦਿੱਲੀ ਦੀ ਹਰ ਔਰਤ ਦੇ ਬੈਂਕ ਖਾਤੇ ਵਿੱਚ ਹਰ ਮਹੀਨੇ 2100 ਰੁਪਏ ਜਮ੍ਹਾਂ ਕਰਵਾਏ ਜਾਣਗੇ। ਇਹ ਸਕੀਮ ਮਹਿਲਾ ਸਨਮਾਨ ਯੋਜਨਾ ਤਹਿਤ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਕੀਮ ਦਾ ਲਾਭ ਲੈਣ ਲਈ, ਔਰਤਾਂ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਕੋਲ ਦਿੱਲੀ ਵੋਟਰ ਆਈਡੀ ਕਾਰਡ ਹੋਣਾ ਚਾਹੀਦਾ ਹੈ।