Connect with us

Haryana

ਵੱਡੀ ਖ਼ਬਰ : ਫਿਰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਵਧੇ ਕਿਸਾਨ ਦਾ ਪ੍ਰਸ਼ਾਸ਼ਨ ਨਾਲ ਪਿਆ ਪੇਚਾ

Published

on

ਅੱਜ ਫਿਰ ਉਸ ਵੇਲੇ ਸ਼ੰਭੂ ਬਾਰਡਰ ‘ਤੇ ਮਾਹੌਲ ਕਾਫ਼ੀ ਗਰਮਾ ਗਿਆ ਜਦੋਂ ਦਿੱਲੀ ਵੱਲ ਨੂੰ 101 ਕਿਸਾਨਾਂ ਦੇ ਜੱਥੇ ਨੇ ਚਾਲੇ ਪਾਏ। ਇੱਕ ਵਾਰ ਫਿਰ ਕਿਸਾਨ ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ਵੱਲ ਕੂਚ ਕਰਨ ਲਈ ਚਾਲੇ ਪਾਏ ਸੀ ਪਰ ਹਰਿਆਣਾ ਪੁਲਿਸ ਇਸ ਵਾਰ ਵੀ ਕਿਸਾਨਾਂ ਨੂੰ ਸ਼ੰਭੂ ਸਰਹੱਦ ਤੋਂ ਪਾਰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਕਰੀਬ ਅੱਧੇ ਘੰਟੇ ਤੱਕ ਪੁਲਸ ਨਾਲ ਬਹਿਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਅਦ ਕਿਸਾਨਾਂ ਨੂੰ ਖਦੇੜਨ ਲਈ ਪੁਲਸ ਵੱਲੋਂ ਹੰਝੂ ਗੈਸ ਦੇ ਗੋਲੇ ਛੱਡਦੇ ਹੋਏ ਵਾਟਰ ਕੈਨਨ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੌਰਾਨ 9 ਦੇ ਕਰੀਬ ਕਿਸਾਨ ਜ਼ਖ਼ਮੀ ਹੋਏ । ਦੱਸ ਦੇਈਏ ਕਿ ਕਿਸਾਨ ਪਿਛਲੀਆਂ ਦੋ ਕੋਸ਼ਿਸ਼ਾਂ ਵਿੱਚ ਅਸਫਲ ਰਹੇ ਹਨ। ਦੂਜੇ ਪਾਸੇ ਜੀਂਦ ਦੇ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲਾ ਦਾ ਮਰਨ ਵਰਤ ਜਾਰੀ ਹੈ ਅਤੇ ਹੁਣ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ 101 ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ। ਪੁਲਸ ਉਨ੍ਹਾਂ ਨੂੰ ਘੱਗਰ ਨਦੀ ‘ਤੇ ਬਣੇ ਪੁਲ ‘ਤੇ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪੁਲਸ ਰਾਕੇਟ ਲਾਂਚਰ ਨਾਲ ਬੰਬ-ਗੋਲ਼ੀਆਂ ਚਲਾ ਰਹੀ ਹੈ। ਘੱਗਰ ਨਦੀ ਦਾ ਗੰਦਾ ਪਾਣੀ ਵਰਤੋਂ ਵਿਚ ਲਿਆਂਦਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿਚ ਇੰਟਰਨੈੱਟ ਬੈਨ ਦੀ 18 ਦਸੰਬਰ ਤੱਕ ਮਿਆਦ ਵਧਾ ਦਿੱਤੀ ਹੈ। ਉਥੇ ਹੀ ਖਨੌਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਲਗਾਤਾਰ 19ਵੇਂ ਦਿਨ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਾ ਵਿਚ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ।