India
ਅੱਜ ਦੇਸ਼ ਭਰ ‘ਚ ਕਿਸਾਨ ਕਰਨਗੇ ਟਰੈਕਟਰ ਮਾਰ
FARMER TRACTOR MARCH : ਅੱਜ ਕਿਸਾਨ ਟਰੈਕਟਰ ਮਾਰਚ ਸਵੇਰੇ 10:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕੱਢਣਗੇ। 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੇ ਪ੍ਰਧਾਨ ਨੂੰ ਪੱਤਰ ਲਿਖਿਆ ਹੈ, ਜਿਸ ਦੀ ਕਾਪੀ ਕਿਸਾਨ ਡੀਸੀ ਅਤੇ ਐਸਡੀਐਮ ਨੂੰ ਸੌਂਪਣਗੇ।
ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਸੋਮਵਾਰ ਨੂੰ ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ‘ਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 16 ਦਸੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੱਡੇ ਟਰੈਕਟਰ ਮਾਰਚ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਤਾਮਿਲਨਾਡੂ ‘ਚ 15 ਥਾਵਾਂ ‘ਤੇ ਟਰੇਨਾਂ ਨੂੰ ਰੋਕਿਆ ਜਾਵੇਗਾ। ਇਸ ਤੋਂ ਬਾਅਦ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ। ਇਸ ਤੋਂ ਬਾਅਦ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।
ਇੱਥੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ 20 ਦਿਨਾਂ ਤੋਂ ਲਗਾਤਾਰ ਮਰਨ ਵਰਤ ‘ਤੇ ਬੈਠੇ ਹਨ ਅਤੇ ਉਨ੍ਹਾਂ ਦੀ ਸਿਹਤ ਵੀ ਕਾਫ਼ੀ ਖ਼ਰਾਬ ਹੋ ਗਈ ਹੈ ਅਤੇ ਕਈ ਕਿੱਲੋ ਭਾਰ ਘੱਟ ਗਿਆ ਹੈ | ਬੀਤੇ ਦਿਨ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੁਲਾਕਾਤ ਕੀਤੀ।
ਮੰਗਾਂ ਨੂੰ ਲੈ ਕੇ ਹੋ ਰਿਹਾ ਅੰਦੋਲਨ…
ਦਰਅਸਲ, ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਮੇਤ 13 ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੀਆਂ ਤਿੰਨ ਕੋਸ਼ਿਸ਼ਾਂ ਅਸਫਲ ਰਹੀਆਂ।