Punjab
ਸੰਯੁਕਤ ਕਿਸਾਨ ਮੋਰਚਾ ਵੱਲੋਂ ਭਲਕੇ ਸੱਦੀ ਮੀਟਿੰਗ
ਸ਼ੰਭੂ-ਖਨੌਰੀ ਬਾਰਡਰ ’ਤੇ ਪਿਛਲੇ 22 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਇਸ ਦੇ ਚੱਲਦਿਆਂ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਵੱਲ਼ੋਂ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ।
ਉੱਧਰ ਦੂਜੇ ਪਾਸੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭਲਕੇ ਐਮਰਜੈਂਸੀ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੰਯੁਕਤ ਕਿਸਾਨ ਮੋਰਚੇ ਸਿਆਸੀ ਵੱਲੋਂ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਮਗਰੋਂ ਸ਼ਾਮੀ 7 ਵਜੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕਰਨਗੇ।
ਇਸ ਮੁਲਾਕਾਤ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਮੰਗਾਂ ਸਬੰਧੀ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਰੱਖੀ ਗਈ ਸੀ ਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨੂੰ ਦੇਖਦੇ ਹੋਏ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ।