Connect with us

Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਡੱਲੇਵਾਲ ਦੀ ਜਾਨ ਬਚਾਉਣ ਦਾ ਰਾਹ

Published

on

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅੱਜ 22ਵੇਂ ਦਿਨ ਭੁੱਖ ਹੜਤਾਲ ਜਾਰੀ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ ਅੱਜ ਖਨੌਰੀ ਬਾਰਡਰ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਜਿੱਥੇ ਉਨ੍ਹਾਂ ਨੇ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ ਅਤੇ ਇਸ ਦੌਰਾਨ ਉਨ੍ਹਾਂ ਦਾ ਇਕ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ। ਕਿਸਾਨਾਂ ਦਾ ਦੁੱਖ ਸਰਕਾਰ ਨਹੀਂ ਸਮਝਦੀ।

ਦੇਸ਼ ਦਾ ਕਿਸਾਨ ਬੁਰੇ ਦੌਰ ’ਚੋਂ ਗੁਜਰ ਰਿਹਾ ਹੈ। ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਜਥੇਦਾਰ ਹਰਪ੍ਰੀਤ ਸਿੰਘ ਜੀ ਨੇ ਕਿਹਾ ਇਹ ਖੇਤੀ ਦੇਸ਼ ਹੈ ਤਾਂ ਹੀ ਦੇਸ਼ ਜਿਊਂਦਾ ਹੈ। ਜੇਕਰ ਖੇਤੀ ਕਮਜ਼ੋਰ ਕਰ ਲਈ ਤਾਂ ਕੋਈ ਵੀ ਸੈਕਟਰ ਉਪਰ ਨਹੀਂ ਉਠ ਸਕੇਗਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਸਾਰੇ ਐਮ.ਪੀ. ਮਿਲ ਕੇ ਪਾਰਲੀਮੈਂਟ ਵਿਚ ਇਕੱਠੇ ਹੋ ਕੇ ਆਵਾਜ਼ ਉਠਾਉਣ, ਤਾਹੀਓਂ ਸਾਡੀ ਆਵਾਜ਼ ਸੁਣੀ ਜਾਵੇਗੀ ਅਤੇ ਤਾਂ ਅਸੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾ ਪਵਾਂਗੇ। ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।’’

ਦੱਸਣਯੋਗ ਹੈ ਕਿ ਪਿਛਲ਼ੇ 10 ਮਹੀਨਿਆਂ ਤੋਂ ਕਿਸਾਨਾਂ ਦੇ ਅੰਦੋਲਨ ਕਾਰਨ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਬੰਦ ਹੋਇਆ ਪਿਆ ਹੈ।ਇਸ ਤੋਂ ਇਲਾਵਾ 22 ਦਿਨਾਂ ਤੋਂ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਹੈ, ਜਿਸ ਕਾਰਨ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਦੱਸ ਦਈਏ ਕਿ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਡੱਲੇਵਾਲ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ।