Punjab
ਅੱਜ ਕਿਸਾਨ ਰੋਕਣਗੇ ਰੇਲਾਂ, 3 ਘੰਟੇ ਲਈ ਟ੍ਰੇਕ ਕਰਨਗੇ ਜਾਮ
FARMERS PROTEST : ਅੱਜ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਦੇਸ਼ ਭਰ ‘ਚ ਰੇਲਾਂ ਰੋਕਣਗੇ । 12 ਵਜੇ ਤੋਂ 3 ਵਜੇ ਤੱਕ ਰੇਲ ਟ੍ਰੇਕ ਦਾ ਚੱਕਾ ਜਾਮ ਕਰਨਗੇ । ਅੱਜ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਦੇ ਕਿਸਾਨ ਲੰਮੇ ਸਮੇਂ ਤੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਹਾਲ ਹੀ ‘ਚ ਕਿਸਾਨਾਂ ਨੇ ਦਿੱਲੀ ਆਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਹਰਿਆਣਾ ਦੀ ਸਰਹੱਦ ‘ਤੇ ਰੋਕ ਦਿੱਤਾ ਗਿਆ। ਦਿੱਲੀ ਵਿੱਚ ਐਂਟਰੀ ਨਾ ਮਿਲਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹੁਣ ਰੇਲ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਕਿਸਾਨ ਰੇਲ ਪਟੜੀਆਂ ‘ਤੇ ਬੈਠਣਗੇ। ਇਸ ਨਾਲ ਦਿੱਲੀ ਤੋਂ ਪੰਜਾਬ, ਹਿਮਾਚਲ ਅਤੇ ਜੰਮੂ ਜਾਣ ਵਾਲੀਆਂ ਟਰੇਨਾਂ ਦਾ ਸੰਚਾਲਨ ਪ੍ਰਭਾਵਿਤ ਹੋਵੇਗਾ।
ਕਿਸਾਨ ਜਥੇਬੰਦੀਆਂ ਨੇ 18 ਦਸੰਬਰ ਨੂੰ ਪੰਜਾਬ ਵਿੱਚ ਰੇਲ ਬੰਦ ਦਾ ਸੱਦਾ ਦਿੱਤਾ ਹੈ। ਅਜਿਹੇ ‘ਚ ਕਿਸਾਨ ਰੇਲ ਪਟੜੀਆਂ ‘ਤੇ ਬੈਠ ਸਕਦੇ ਹਨ। ਕਿਸਾਨ ਇਸ ਤਰ੍ਹਾਂ ਦਾ ਅੰਦੋਲਨ ਪਹਿਲਾਂ ਵੀ ਕਰ ਚੁੱਕੇ ਹਨ। ਇਸ ਦੇ ਮੱਦੇਨਜ਼ਰ ਰੇਲਵੇ ਅਧਿਕਾਰੀ ਅਤੇ ਆਰਪੀਐਫ ਚੌਕਸ ਹਨ। ਰੇਲਵੇ ਦੇ ਸੀਨੀਅਰ ਅਧਿਕਾਰੀ ਰਾਜ ਸਰਕਾਰ ਦੇ ਸੰਪਰਕ ਵਿੱਚ ਹਨ ਤਾਂ ਜੋ ਅੰਦੋਲਨ ਦੌਰਾਨ ਰੇਲਵੇ ਸੰਚਾਲਨ ‘ਤੇ ਪੈਣ ਵਾਲੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ।