Punjab
ਇਸ ਦਿਨ ਪੰਜਾਬ ਬੰਦ ਦਾ ਐਲਾਨ, ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੂਰੇ ਪੰਜਾਬ ਵਿਚ ਅੱਜ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਦੱਸ ਦੇਈਏ ਕਿ ਅੱਜ 12 ਵਜੇ ਤੋਂ ਲੈ ਤੇ 3 ਵਜੇ ਤੱਕ ਰੇਲਵੇ ਟ੍ਰੈਕ ਜਾਮ ਕੀਤੇ ਗਏ ਸਨ ਅਤੇ 3 ਘੰਟਿਆਂ ਮਗਰੋਂ ਟ੍ਰੈਕ ਖਾਲੀ ਕਰ ਦਿੱਤੇ ਗਏ ਸੀ। ਦਰਅਸਲ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਸੀ।
ਇਸ ਪ੍ਰਦਰਸ਼ਨ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਇਸ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ’ਚ ਵੀ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸ਼ੰਭੂ ਬਾਰਡਰ ‘ਤੇ ਕਿਸਾਨੀ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਜਾਬ ਵਾਸੀਆਂ ਸਾਥ ਦੇਣ ਦੀ ਅਪੀਲ ਕੀਤੀ ਹੈ।