Punjab
ਭਾਰਤ ਭੂਸ਼ਣ ਆਸ਼ੂ ਜੇਲ੍ਹ ‘ਚੋਂ ਆਏ ਬਾਹਰ

ਚਾਰ ਮਹੀਨੇ ਤੋਂ ਨਾਭਾ ਜੇਲ੍ਹ ਵਿੱਚ ਸਾਬਕਾ ਕੈਬਨਿਟ ਮੰਤਰੀ ਟੈਂਡਰ ਘੁਟਾਲੇ ਅਧੀਨ ਬੰਦ ਸਨ ਜਿਨ੍ਹਾਂ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਪਿਛਲੇ ਦਿਨੀਂ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਤਕਰੀਬਨ 10 ਅਗਸਤ ਤੋਂ ਨਾਭਾ ਦੀ ਜ਼ਿਲ੍ਹਾ ਜੇਲ ’ਚ ਨਜ਼ਰਬੰਦ ਸਨ। ਨਾਭਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਨਜ਼ਰਬੰਦ ਹਨ। ਗੱਲਬਾਤ ਦੌਰਾਨ ਸਾਬਕਾ ਮੰਤਰੀ ਆਸ਼ੂ ਨੇ ਕਿਹਾ ਕਿ ਸਭ ਤੋਂ ਪਹਿਲਾਂ ਰੱਬ ਦਾ ਸ਼ੁਕਰਾਨਾ ਕੀਤਾ ਜਾਵੇਗਾ। ਉਸ ਮਗਰੋਂ ਪਾਰਟੀ ਲਈ ਕੰਮ ਕੀਤਾ ਜਾਵੇਗਾ।
ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲਣ ਦੇ ਦੋ ਦਿਨ ਬਾਅਦ ਐਤਵਾਰ ਸ਼ਾਮ ਨੂੰ ਉਹ ਜੇਲ੍ਹ ਤੋਂ ਬਾਹਰ ਆਏ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਆਸ਼ੂ ਦਾ ਲੁਧਿਆਣਾ ਸਥਿਤ ਆਪਣੇ ਘਰ ਪਹੁੰਚਣ ‘ਤੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।