Punjab
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 44ਵੇਂ ਦਿਨ ਵਿਚ ਦਾਖ਼ਲ
JAGJIT SINGH DALLEWAL : ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਮਰਨ ਵਰਤ ‘ਤੇ ਬੈਠੇ 44 ਦਿਨ ਗੋ ਗਏ ਹਨ। ਬਿਨਾਂ ਕੁੱਝ ਖਾਦੇ-ਪੀਤੇ ਉਨ੍ਹਾਂ ਨੂੰ ਅੱਜ 44 ਦਿਨ ਹੋ ਗਏ ਹਨ । ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੋਮਵਾਰ ਨੂੰ 44ਵੇਂ ਦਿਨ ਵੀ ਜਾਰੀ ਰਿਹਾ। ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ।
ਕਈ ਵਾਰ ਤਬੀਅਤ ਖ਼ਰਾਬ….
ਉਨ੍ਹਾਂ ਦਾ ਹੁਣ ਤੱਕ ਕਈ ਕਿੱਲੋ ਭਾਰ ਘੱਟ ਗਿਆ ਅਤੇ ਉਨ੍ਹਾਂ ਦੀ ਕਈ ਵਾਰ ਤਬੀਅਤ ਖ਼ਰਾਬ ਹੋ ਗਈ ਹੈ। ਬੀਤੇ ਦਿਨੀ ਰਾਤ ਨੂੰ ਉਨ੍ਹਾਂ ਦੀ ਕਾਫ਼ੀ ਜ਼ਿਆਦਾ ਸਿਹਤ ਵਿਗੜ ਗਈ ਸੀ ਅਤੇ ਬਾਰਡਰ ‘ਤੇ ਬੈਠੇ ਕਿਸਾਨ ਆਗੂਆਂ ਨੇ ਵਾਹਿਗੁਰੂ ਦਾ ਨਾਮ ਵੀ ਜਪਣਾ ਸ਼ੁਰੂ ਕਰ ਦਿੱਤਾ ਸੀ ।
ਇਸੇ ਦੌਰਾਨ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਨਾਇਬ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣ ਦੀ ਅਪੀਲ ਕੀਤੀ ਪਰ ਡੱਲੇਵਾਲ ਨੇ ਇਨਕਾਰ ਕਰ ਦਿੱਤਾ।