News
ਕੈਲੀਫੋਰਨੀਆ ’ਚ ਅੱਗ ਦਾ ਕਹਿਰ, 24 ਲੋਕਾਂ ਦੀ ਮੌਤ
CALIFORNIA : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਲੱਗੀ ਅੱਗ ਵਿੱਚ ਹੁਣ ਤੱਕ 24 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਆਸਟ੍ਰੇਲੀਆਈ ਟੀਵੀ ਅਦਾਕਾਰ ਰੋਰੀ ਸਾਈਕਸ ਵੀ ਸ਼ਾਮਲ ਸੀ। ਪਿਛਲੇ 7 ਦਿਨਾਂ ਤੋਂ ਲੱਗੀ ਅੱਗ ‘ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਈਟਨ ਅਤੇ ਪੈਲੀਸੇਡਸ ਵਿੱਚ 16 ਲੋਕਾਂ ਦੇ ਲਾਪਤਾ ਹੋਣ ਦੀ ਰਿਪੋਰਟ ਹੈ।
ਐਤਵਾਰ ਨੂੰ ਲਾਸ ਏਂਜਲਸ ਵਿੱਚ ਹਵਾ ਦੀ ਗਤੀ ਥੋੜ੍ਹੀ ਘੱਟ ਗਈ। ਇਸ ਨਾਲ ਫਾਇਰ ਫਾਈਟਰਜ਼ ਨੂੰ ਅੱਗ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੀ। ਹਾਲਾਂਕਿ, ਦੇਰ ਰਾਤ ਤੱਕ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਨਾਲ ਲਾਸ ਏਂਜਲਸ ਵਿੱਚ ਜੰਗਲ ਦੀਆਂ ਦੋ ਅੱਗਾਂ ਨੂੰ ਬੁਝਾਉਣ ਲਈ ਤੇਜ਼ੀ ਨਾਲ ਕੋਸ਼ਿਸ਼ਾਂ ਸ਼ੁਰੂ ਹੋਈਆਂ। ਅੱਗ 40 ਹਜ਼ਾਰ ਏਕੜ ਜ਼ਮੀਨ ਵਿੱਚ ਫੈਲ ਗਈ ਹੈ।
ਅੱਗ ਲੱਗਣ ਕਾਰਨ 12 ਲੱਖ ਕਰੋੜ ਰੁਪਏ ਦਾ ਨੁਕਸਾਨ…
ਜਾਣਕਾਰੀ ਮੁਤਾਬਕ ਲੱਗੀ ਅੱਗ ਕਾਰਨ ਹੁਣ ਤੱਕ 11.60 ਲੱਖ ਕਰੋੜ ਰੁਪਏ ਤੋਂ ਲੈ ਕੇ 13 ਲੱਖ ਕਰੋੜ ਰੁਪਏ ($135-150 ਬਿਲੀਅਨ) ਤੱਕ ਦਾ ਨੁਕਸਾਨ ਹੋਇਆ ਹੈ। ਇੱਥੇ ਅੱਗ ‘ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਗਈ ਹੈ। ਅੱਗ ਬੁਝਾਉਣ ਵਿੱਚ ਅਮਰੀਕਾ ਦੀ ਮਦਦ ਲਈ ਮੈਕਸੀਕੋ ਤੋਂ ਫਾਇਰਫਾਈਟਰ ਪਹੁੰਚ ਗਏ ਹਨ।