Punjab
ਦਿਲਜੀਤ ਦੋਸਾਂਝ ਦੇ ਸ਼ੋਅ ਸਬੰਧੀ ਹਾਈਕੋਰਟ ਨੇ DGP, DC ਤੇ ਯੂਨੀਵਰਸਿਟੀ ਦੇ VC ਨੂੰ ਭੇਜਿਆ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲ਼ੁਧਿਆਣਾ ‘ਚ ਹੋਏ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਗੀਤਾਂ ਨੂੰ ਲੈ ਕੇ ਪੰਜਾਬ ਦੇ ਗ੍ਰਹਿ ਸਕੱਤਰ, ਪੰਜਾਬ ਦੇ ਡੀਜੀਪੀ, ਲੁਧਿਆਣਾ ਡੀਸੀ, ਪੰਜਾਬ ਖੇਤੀਬਾੜੀ ਯੂਨੀਰਸਿਟੀ (ਪੀ.ਏ.ਯੂ) ਦੇ ਵਾਈਸ ਚਾਂਸਲਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।
ਦਰਅਸਲ ਲੁਧਿਆਣਾ ‘ਚ ਸ਼ੋਅ ਦੌਰਾਨ ਦਿਲਜੀਤ ਦੁਸਾਂਝ ਵੱਲੋਂ ਗਾਏ ਗਏ ਗੀਤਾਂ ਨੂੰ ਲੈ ਕੇ ਕੋਰਟ ਦੀ ਉਲੰਘਣਾ ਮਾਮਲੇ ‘ਤੇ ਸੁਣਵਾਈ ਹੋਈ। ਇਹ ਪਟੀਸ਼ਨ ਪੰਡਿਤ ਰਾਓ ਧਰਨਾਵਰ ਨੇ ਦਾਇਰ ਕੀਤੀ ਸੀ। ਇਸ ਤੋਂ ਬਾਅਦ ਕੋਰਟ ਨੇ ਨੋਟਿਸ ਜਾਰੀ ਕਰ ਕੇ 7 ਫਰਵਰੀ 2025 ਤਕ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ।ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ। ਦੱਸਣਯੋਗ ਹੈ ਕਿ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ‘ਚ ਦਿਲਜੀਤ ਦੋਸਾਂਝ ਦਾ ਸ਼ੋਅ ਹੋਇਆ ਸੀ।