Connect with us

Punjab

ਲੋਹੜੀ ਬੰਪਰ ਨੇ ਡਰਾਈਵਰ ਨੂੰ ਬਣਾਇਆ ‘ਕਰੋੜਪਤੀ’

Published

on

ਲੋਹੜੀ ਬੰਪਰ ਨੇ ਰੋਪੜ ਦੇ ਇਕ ਡਰਾਈਵਰ ਦੀ ਕਿਸਮਤ ਚਮਕਾ ਦਿੱਤਾ ਹੈ।ਲੋਹੜੀ ਬੰਪਰ ਦਾ ਇਸ ਵਾਰ 10 ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ। ਦੱਸ ਦੇਈਏ ਕਿ ਇਹ ਇਨਾਮ ਰੋਪੜ ਦੇ ਬਲਾਕ ਨੂਰਪੁਰਬੇਦੀ ਦੇ ਪਿੰਡ ਬੜਵਾ ਦੇ ਰਹਿਣ ਵਾਲੇ ਹਰਪਿੰਦਰ ਸਿੰਘ ਦੇ ਨਾਂ ‘ਤੇ ਨਿਕਲਿਆ ਹੈ। ਹਰਪਿੰਦਰ ਸਿੰਘ ਟਰਾਲਾ ਡਰਾਈਵਰ ਹੈ। ਇਸ ਇਨਾਮ ਨੇ ਜਿੱਤਣ ਨਾਲ ਹਰਮਿੰਦਰ ਸਿੰਘ ਕਰੋੜਪਤੀ ਬਣਾ ਗਿਆ ਹੈ ਅਤੇ ਉਸ ਦੇ ਪਰਿਵਾਰ ਦੀ ਕਿਸਮਤ ਚਮਕ ਗਈ ਹੈ। ਪਤਾ ਲੱਗਿਆ ਹੈ ਕਿ ਇਸ ਇਨਾਮ ਨਿਕਲਣ ਤੋਂ ਬਾਅਦ ਰੋਪੜ ਦੇ ਪੁਰਾਣਾ ਬੱਸ ਅੱਡੇ ‘ਤੇ ਸਥਿਤ ਲਾਟਰੀ ਦੇ ਸ਼ਟਾਲ ਅਸ਼ੋਕਾ ਲਾਟਰੀ ਤੇ ਢੋਲ ਵੱਜਣੇ ਸ਼ੁਰੂ ਹੋ ਗਏ, ਕਿਉਕਿ ਇਸੇ ਸਟਾਲ ਤੋਂ ਇਹ ਲਾਟਰੀ ਵਿਕੀ ਸੀ।

ਮਿਲੀ ਜਾਣਕਾਰੀ ਅਨੁਸਾਰ ਲਾਟਰੀ ਇਨਾਮ ਦਾ ਜੇਤੂ ਹਰਪਿੰਦਰ ਸਿੰਘ ਕੁਵੈਤ ‘ਚ ਟਰਾਲਾ ਚਲਾ ਕੇ ਡਰਾਇਵਰੀ ਕਰਦਾ ਹੈ ਤੇ ਅੱਜ ਕੱਲ੍ਹ ਆਪਣੇ ਘਰ ਆਇਆ ਹੋਇਆ ਹੈ। ਹਰਪਿੰਦਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਵੀ ਲਾਟਰੀਆਂ ਖ਼ਰੀਦਦਾ ਸੀ ਪਰ ਇਨਾਮ ਉਸ ਨੂੰ ਪਹਿਲੀ ਵਾਰ ਨਿਕਲਿਆ ਹੈ, ਜਿਸ ਤੋ ਬਾਅਦ ਸਾਰਾ ਪਰਿਵਾਰ ਪ੍ਰਮਾਤਮਾ ਦਾ ਸ਼ੁਕਰਾਨਾ ਕਰ ਰਿਹਾ ਹੈ ਤੇ ਪਰਿਵਾਰ ਕੋਲੋਂ ਇਹ ਖੁਸ਼ੀ ਸਾਂਭੀ ਨਹੀਂ ਜਾ ਰਹੀ।

ਹਰਪਿੰਦਰ ਦੇ ਪੁੱਤਰਾਂ ਦਾ ਕਹਿਣਾ ਹੈ ਕਿ ਉਹ ਇਹਨਾਂ ਪੈਸਿਆਂ ਨਾਲ ਕੋਈ ਆਪਣਾ ਕਾਰੋਬਾਰ ਕਰਨਗੇ,ਜਦਕਿ ਅਸ਼ੋਕਾ ਲਾਟਰੀ ਸਟਾਲ ਦੇ ਮਾਲਕ ਹੇਮੰਤ ਕੱਕੜ ਦਾ ਕਹਿਣਾ ਹੈ ਕਿ ਉਨਾਂ ਦੇ ਲਾਟਰੀ ਸਟਾਲ ਤੋਂ ਵੱਡਾ ਇਨਾਮ ਲੱਗਿਆ ਹੋਇਆ ਜੋ ਕਿ ਪੂਰੇ ਪੰਜਾਬ ਤੇ ਰੂਪਨਗਰ ਜ਼ਿਲੇ ਵਿੱਚ ਕਾਫੀ ਵੱਡਾ ਇਨਾਮ ਹੈ ਤੇ ਇਹ ਰੂਪਨਗਰ ਜ਼ਿਲੇ ਵਿੱਚ ਪਹਿਲੀ ਵਾਰ ਕਿਸੇ ਵਿਅਕਤੀ ਨੂੰ ਇਨਾ ਵੱਡਾ ਲਾਟਰੀ ਵਿੱਚੋਂ ਇਨਾਮ ਮਿਲਣ ਜਾ ਰਿਹਾ ਹੈ।