Punjab
ਡਾ. ਅੰਬੇਡਕਰ ਦਾ ਬੁੱਤ ਤੋੜਨ ਵਾਲੀ ਘਟਨਾ ‘ਤੇ CM ਭਗਵੰਤ ਮਾਨ ਦਾ ਬਿਆਨ

AMRITSAR : ਬੀਤੇ ਦਿਨ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਉਤੇ ਸ਼ਰਾਰਤੀ ਅਨਸਰ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਗਈ ਸੀ। ਇਸ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਦਲਿਤ ਭਾਈਚਾਰੇ ਨੇ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਹਾਲਾਂਕਿ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ ਅਤੇ ਵੱਡੇ ਚੁਰਸਤਿਆਂ ਉਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
CM ਮਾਨ ਨੇ ਕੀਤਾ ਟਵੀਟ…
ਇਸ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।