Connect with us

Haryana

ਮੁੜ ਪੈਰੋਲ ‘ਤੇ ਰਾਮ ਰਹੀਮ, ਪਹਿਲੀ ਵਾਰ ਡੇਰਾ ਸਿਰਸਾ ਜਾਣ ਦੀ ਮਿਲੀ ਮਨਜੂਰੀ

Published

on

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਅਧਿਕਾਰੀਆਂ ਅਨੁਸਾਰ ਉਹ ਮੰਗਲਵਾਰ ਸਵੇਰੇ ਜੇਲ੍ਹ ਤੋਂ ਬਾਹਰ ਆਇਆ। ਬਲਾਤਕਾਰ ਅਤੇ ਕਤਲ ਦੇ ਮਾਮਲਿਆਂ ‘ਚ ਦੋਸ਼ੀ ਠਹਿਰਾਏ ਗਏ ਰਾਮ ਰਹੀਮ ਨੂੰ ਗੁਪਤ ਤਰੀਕੇ ਨਾਲ ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5:26 ਵਜੇ ਮਿੰਟ ‘ਤੇ ਜੇਲ੍ਹ ਤੋਂ ਬਾਹਰ ਕੱਢਿਆ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਦੱਸ ਦੇਈਏ ਕਿ ਸਾਲ 2017 ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਉਹ ਸਿਰਸਾ ਦੇ ਡੇਰੇ ਪਹੁੰਚੇ। ਆਪਣੀ ਪਿਛਲੀ ਪੈਰੋਲ ਜਾਂ ਫਰਲੋ ਦੌਰਾਨ ਉਸ ਨੂੰ ਸਿਰਫ਼ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਪਣੇ ਆਸ਼ਰਮ ‘ਚ ਰਹਿਣ ਦੀ ਇਜਾਜ਼ਤ ਸੀ।

ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਗੁਰਮੀਤ ਰਾਮ ਰਹੀਮ ਨੇ ਆਪਣੇ ਯੂਟਿਊਬ ਚੈਨਲ ਰਾਹੀਂ ਆਪਣੇ ਪੈਰੋਕਾਰਾਂ ਨੂੰ ਇੱਕ ਸੰਦੇਸ਼ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਦੱਸਿਆ ਹੈ ਕਿ ਇਸ ਵਾਰ ਉਹ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿਰਸਾ ਆਸ਼ਰਮ ਵਿੱਚ ਹੀ ਰਹਿਣਗੇ। ਗੁਰਮੀਤ ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਸਾ ਨਾ ਆਉਣ ਅਤੇ ਜਿਵੇਂ ਡੇਰੇ ਦੇ ਸੇਵਾਦਾਰ ਕਹਿਣ, ਉਦਾਂ ਹੀ ਕਰਨ।