Punjab
ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ !
ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਖ ਮਾਸਟਰਮਾਇੰਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਫਰੀਦਕੋਟ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਬਰੀ ਕੀਤਾ ਗਿਆ ਹੈ।
ਦਰਅਸਲ ਸਾਲ 2021 ‘ਚ ਲਾਰੈਂਸ ਬਿਸ਼ਨੋਈ ਖਿਲਾਫ ਕੋਟਕਪੂਰਾ ਸਿਟੀ ਅੰਦਰ ਦਰਜ਼ ਇੱਕ ਫਿਰੌਤੀ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ।
ਕੀ ਹੈ ਪੂਰਾ ਮਾਮਲਾ –
ਮਿਲੀ ਜਾਣਕਾਰੀ ਮੁਤਾਬਿਕ ਕੋਟਕਪੂਰਾ ਦੇ ਇੱਕ ਵਪਾਰੀ ਨੂੰ ਵਟਸਐਪ ਉਤੇ ਕਾਲ ਕਰ ਆਪਣੇ ਆਪ ਨੂੰ ਗੋਲਡੀ ਬਰਾੜ ਦੱਸਦੇ ਹੋਏ ਲਾਰੈਂਸ ਬਿਸ਼ਨੋਈ ਲਈ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਉਸ ਦੀ ਡਿਮਾਂਡ ਪੂਰੀ ਨਾ ਕਰਨ ਦੀ ਸੂਰਤ ‘ਚ ਵਪਾਰੀ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ ਸੀ। ਹੁਣ ਉਸ ਮਾਮਲੇ ਵਿਚ ਅਦਾਲਤ ਵੱਲੋਂ ਲਾਰੈਂਸ ਖਿਲਾਫ ਪੁਖ਼ਤਾ ਸਬੂਤ ਨਾ ਹੋਣ ਕਾਰਨ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ।