Connect with us

Punjab

6 ਫਰਵਰੀ ਨੂੰ ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ

Published

on

ਸਾਲ 2025 ਦੀ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ 6 ਫਰਵਰੀ ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ‘ਚ ਸਾਰੇ ਕੈਬਨਿਟ ਮੰਤਰੀਆਂ ਨੂੰ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਸਾਲ ਦੀ ਇਹ ਪਹਿਲੀ ਕੈਬਨਿਟ ਮੀਟਿੰਗ ਹੈ।